ਚੰਡੀਗੜ੍ਹ, 26 ਮਈ ( ), ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ ਵੱਲੋਂ ਦੀਪ ਪ੍ਰਜਵਲਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਸਕੱਤਰ ਤੇ ਸੂਬਾ ਸਹਿ-ਪ੍ਰਭਾਰੀ ਡਾ: ਨਰਿੰਦਰ ਸਿੰਘ ਰੈਨਾ, ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ, ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਯਾਲ ਸਿੰਘ ਸੋਢੀ ਵੀ ਹਾਜ਼ਰ ਸਨI ਕੌਮੀ ਲੀਡਰਸ਼ਿਪ ਦਾ ਭਾਜਪਾ ਹੈੱਡਕੁਆਰਟਰ ਪੁੱਜਣ ’ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਆਪਣੀ ਟੀਮ ਦੇ ਅਹੁਦੇਦਾਰਾਂ ਨਾਲ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ ਗਿਆ।
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸੁਆਗਤ ਕਰਦਿਆਂ ਸਵਾਗਤੀ ਭਾਸ਼ਣ ਦਿੱਤਾ। ਇਸ ਸਿਖਲਾਈ ਕੈਂਪ ਦੇ ਪਹਿਲੇ ਸੈਸ਼ਨ ਵਿੱਚ ਦੁਸ਼ਯੰਤ ਗੌਤਮ ਨੇ ਸੰਗਠਨ ‘ਚ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਭਾਜਪਾ ਦੀ ਵਿਕਾਸ ਯਾਤਰਾ ਅਤੇ ਰਾਸ਼ਟਰ ਨਿਰਮਾਣ ਵਿੱਚ ਭਾਜਪਾ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸਿਖਲਾਈ ਕੈਂਪ ਦੇ ਦੂਜੇ ਸੈਸ਼ਨ ਵਿੱਚ ਭਾਜਪਾ ਦੇ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੇ ਸੰਸਥਾ ਦੇ ਕੰਮਕਾਜ ਬਾਰੇ ਅਤੇ ਵਰਕਰਾਂ ਨੂੰ ਸੰਸਥਾ ਦੇ ਸੇਵਾ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸਿਖਲਾਈ ਕੈਂਪ ਦੇ ਤੀਸਰੇ ਸੈਸ਼ਨ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਮੋਦੀ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਬਾਰੇ ਵਰਕਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਿਖਲਾਈ ਕੈਂਪ ਦੇ ਚੌਥੇ ਸੈਸ਼ਨ ਵਿੱਚ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਏਕਾਤਮ ਮਾਨਵਵਾਦ (ਇੰਟੈਗਰਲ ਹਿਊਮੈਨਿਜ਼ਮ) ‘ਤੇ ਹਾਜ਼ਰ ਵਰਕਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀI
ਸਿਖਲਾਈ ਕੈਂਪ ਦੇ ਪੰਜਵੇਂ ਸੈਸ਼ਨ ਵਿੱਚ ਭਾਜਪਾ ਦੇ ਕੌਮੀ ਸਕੱਤਰ ਅਤੇ ਸੂਬਾ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਨੇ ਹਾਜ਼ਰ ਵਰਕਰਾਂ ਨੂੰ ਮੋਦੀ ਸਰਕਾਰ ਵੱਲੋਂ ਸਿੱਖ ਸਮਾਜ ਅਤੇ ਪੰਜਾਬ ਲਈ ਕੀਤੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀI ਦੱਸਣਯੋਗ ਹੈ ਕਿ ਇਹ ਸਿਖਲਾਈ ਕੈਂਪ 27 ਮਈ ਨੂੰ ਵੀ ਜਾਰੀ ਰਹੇਗਾ ਅਤੇ ਸਿਖਲਾਈ ਕੈਂਪ ਦੇ ਕੌਮੀ ਇੰਚਾਰਜ ਮੁਰਲੀ ਧਰਾਨ ਮੁਖ ਰੂਪ ‘ਚ ਹਾਜ਼ਰ ਹੋਣਗੇ।






