ਮੋਗਾ 12 ਮਈ ( ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਜੋ ਕਿ ਖੁਦ ਲੰਬੇ ਸਮੇਂ ਤੋਂ ਸਮਾਜ ਸੇਵੀ ਸੰਸਥਾ ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਚੇਅਰਮੈਨ ਵਜੋਂ ਕੰਮ ਕਰ ਰਹੇ ਸਨ, ਵੱਲੋਂ ਮੋਗਾ ਜਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਆਮ ਲੋਕਾਂ ਨੂੰ ਸਰਕਾਰੀ ਨੀਤੀਆਂ ਦਾ ਵੱਧ ਤੋਂ ਵੱਧ ਲਾਹਾ ਪਹੁੰਚਾਉਣ ਲਈ ਮਿਤੀ 14 ਮਈ ਦਿਨ ਸ਼ਨੀਵਾਰ ਨੂੰ ਧਵਨ ਪੈਲੇਸ ਮੋਗਾ ਵਿਖੇ ਸਵੇਰੇ 11 ਵਜੇ ਇੱਕ ਮਾਸ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਦਾ ਆਯੋਜਨ ਕਰਨ ਜਾ ਰਹੀ ਸੰਸਥਾ ਜਿਲ੍ਹਾ ਰੂਰਲ ਐੱਨ ਜੀ ਓ ਕਲੱਬਜ ਐਸੋਸੀਏਸ਼ਨ ਮੋਗਾ ਅਤੇ ਜਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਨੇ ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਟਿੰਗ ਕੁਲਤਾਰ ਸਿੰਘ ਸੰਧਵਾਂ ਜੀ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਮੋਗਾ ਦੇ ਵਿਧਾਇਕ ਅਮਨਦੀਪ ਕੌਰ ਅਰੋੜਾ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਬਿਲਾਸਪੁਰ, ਬਾਘਾ ਪੁਰਾਣਾ ਦੇ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ, ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਤੋਂ ਜਿਲ੍ਹੇ ਭਰ ਦੀਆਂ ਪੇਂਡੂ ਅਤੇ ਸ਼ਹਿਰੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਨੇੜੇ ਦੇ ਜਿਲਿਆਂ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਸਰਕਾਰ ਅਤੇ ਆਮ ਲੋਕਾਂ ਅੰਦਰ ਨੇੜਤਾ ਪੈਦਾ ਕਰਨਾ, ਲੋਕਾਂ ਦੀ ਸਮੱਸਿਆਵਾਂ ਸਰਕਾਰ ਤੱਕ ਅਤੇ ਸਰਕਾਰ ਦੀਆਂ ਨੀਤੀਆਂ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਸਮਾਜ ਸੇਵੀ ਸੰਸਥਾਵਾਂ ਦੀ ਭੂਮਿਕਾ ਤਹਿ ਕਰਨਾ ਹੈ। ਉਨ੍ਹਾਂ ਜਿਲ੍ਹੇ ਭਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਦੋ ਦੋ ਨੁਮਾਇੰਦਿਆਂ ਨੂੰ ਇਸ ਮਾਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰੂਰਲ ਐੱਨ ਜੀ ਓ ਮੋਗਾ ਦੇ ਪ੍ਰਧਾਨ ਦਵਿੰਦਰਜੀਤ ਗਿੱਲ, ਕੋਆਰਡੀਨੇਸ਼ਨ ਕਮੇਟੀ ਦੇ ਜਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ, ਪੈਟਰਨ ਹਰਜਿੰਦਰ ਚੁਗਾਵਾਂ, ਜਿਲ੍ਹਾ ਕੋਆਰਡੀਨੇਟਰ ਦਰਸ਼ਨ ਸਿੰਘ ਵਿਰਦੀ, ਸਕੱਤਰ ਅਮਰਜੀਤ ਸਿੰਘ ਜੱਸਲ ਅਤੇ ਕੁਲਵਿੰਦਰ ਸਿੰਘ ਸੋਨੂੰ ਆਦਿ ਹਾਜ਼ਰ ਸਨ।





