17.1 C
Chandigarh

TODAY NOW NEWS

Friday, March 20, 2026
HomeEDUCATIONਸਕੂਲ ਸਿੱਖਿਆ ਸਕੱਤਰ ਵੱਲੋਂ ਵਜ਼ੀਫੇ ਦੇ ਵਾਸਤੇ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲਵਾਉਣ...

ਸਕੂਲ ਸਿੱਖਿਆ ਸਕੱਤਰ ਵੱਲੋਂ ਵਜ਼ੀਫੇ ਦੇ ਵਾਸਤੇ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲਵਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼

ਤਾਂ ਜੋ ਉਨ੍ਹਾਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ

ਚੰਡੀਗੜ੍ਹ (ਬਿਊਰੋ ਰਿਪੋਰਟ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦ ਬੈਂਕ ਖਾਤੇ ਖੁਲਵਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਧਿਆਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਦੇ ਹੇਠ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਪਰ ਇਹ ਵਜ਼ੀਫ਼ਾ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਸਿੱਧਾ ਜਾਂਦਾ ਹੈ। ਇਸ ਕਰਕੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਹੋਣਾ ਜ਼ਰੂਰੀ ਹੈ। ਇਸ ਸੰਦਰਭ ਵਿੱਚ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਦਾ ਜ਼ੀਰੋ ਬੈਲੈਂਸ ਨਾਲ ਬੈਂਕ ਖਾਤਾ ਖੁਲਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।

Today Now News

RELATED ARTICLES
- Advertisment -

POPULAR POSTS