ਚੰਡੀਗੜ: ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ 2022 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 18 ਫਰਵਰੀ 2022 ਸ਼ਾਮ 6 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਅੱਜ ਰਾਜ ਦੇ ਸਮੂਹ ਜ਼ਿਲਾਂ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਰਾਜ ਵਿੱਚ 20 ਫਰਵਰੀ 2022 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਵੋਟਾਂ ਪੈਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ। ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਮੁਕੰਮਲ ਹੋਣ ਲਈ ਤੈਅ ਸਮਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ ਅਤੇ ਇਹ ਸਮਾਂ ਸੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ/ ਪਾਰਟੀ ਵਰਕਰਾਂ/ਕਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣਾ ਪਵੇਗਾ ਅਤੇ ਜਿਲਾਂ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਸਮਾਪਤ ਹੁੰਦੇ ਸਾਰ ਹਲਕੇ ਵਿਚ ਸਿਰਫ ਰਜਿਸਟਰ ਵੋਟਰ ਹੀ ਹੋਣ ਉਸ ਤੋਂ ਇਲਾਵਾ ਬਾਹਰੀ ਵਿਅਕਤੀ ਨਾ ਹੋਵੇ ਪ੍ਰੰਤੂ ਜਿਸ ਹਲਕੇ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈ ਰਹੀਆਂ ਹਨ ਉਸ ਹਲਕੇ ਦੇ ਚੁਣੇ ਹੋਏ ਐਮ.ਪੀ. ਜਾਂ ਐਮ.ਐਲ.ਏ ਜੇਕਰ ਉਸ ਹਲਕੇ ਦਾ ਵੋਟਰ ਨਾ ਵੀ ਹੋਵੇ ਤਾਂ ਵੀ ਉਸ ਨੂੰ ਹਲਕੇ ਵਿੱਚੋਂ ਬਾਹਰ ਜਾਣ ਲਈ ਨਹੀਂ ਕਿਹਾ ਜਾ ਸਕਦਾ।
ਡਾ. ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾਂ ਦੀ ਪਾਲਣਾ ਲਈ ਚੋਣ ਅਮਲ ਵਿੱਚ ਲੱਗਿਆ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨਾਂ ਅਧੀਨ ਆਉਂਦੇ ਖੇਤਰ ਵਿੱਚ ਸਥਿਤ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰਾਂ ਦੀ ਥਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਨਾਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ ’ਤੇ ਨਿਗਾਹ ਰੱਖੀ ਜਾਵੇ। ਇਸ ਤੋਂ ਇਲਾਵਾ ਉਨਾਂ ਦੇ ਸ਼ਨਾਖਤੀ ਪੱਤਰ ਵੀ ਦੇਖੇ ਜਾਣ




