ਚੰਡੀਗੜ੍ਹ, 9 ਮਈ – ਪੰਜਾਬ ਸਰਕਾਰ ਵਲੋਂ ਕੋਰੋਨਾ ਵਿਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ ਪੀ.ਆਰ.ਟੀ .ਸੀ. ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਨੂੰ ਪੂਰਾ ਕਰਦੇ ਹੋਏ ਵਿਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |







