17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸਰਹੱਦੀ ਜ਼ਿਲਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼

ਸਰਹੱਦੀ ਜ਼ਿਲਿਆਂ ਦੇ ਐਸ.ਐਸ.ਪੀਜ਼ ਨੂੰ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼

ਚੰਡੀਗੜ, 30 ਸਤੰਬਰ:

ਮੌਜੂਦਾ ਸੁਰੱਖਿਆ ਹਾਲਾਤਾਂ ਦੇ ਮੱਦੇਨਜ਼ਰ ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਸਰਹੱਦੀ ਜ਼ਿਲਿਆਂ ਦੇ ਐਸਐਸਪੀਜ਼ ਨੂੰ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਰਾਤ 9 ਵਜੇ ਤੋਂ ਸਵੇਰੇ 4 ਵਜੇ ਤੱਕ ਨਾਈਟ ਡੌਮੀਨੇਸ਼ਨ ਆਪਰੇਸ਼ਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਹੱਦੀ ਜ਼ਿਲਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮਿ੍ਰਤਸਰ ਦਿਹਾਤੀ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ।

ਡੀਜੀਪੀ ਨੇ ਸਰਹੱਦੀ ਜ਼ਿਲਿਆਂ ਦੇ ਐਸਐਸਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਜ਼ਿਲਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਹਰ ਸੈਕਟਰ ਲਈ ਗਜ਼ਟਿਡ ਅਧਿਕਾਰੀ ਤਾਇਨਾਤ ਕੀਤਾ ਜਾਵੇ, ਜੋ ਨਿੱਜੀ ਤੌਰ ’ਤੇ ਨਾਈਟ ਡੌਮੀਨੇਸ਼ਨ ਆਪਰੇਸ਼ਨ ਦੌਰਾਨ ਮੌਜੂਦ ਰਹਿਣਗੇ। ਉਨਾਂ ਕਿਹਾ ਕਿ ਐਸਐਸਪੀਜ਼ ਗਜ਼ਟਿਡ ਅਧਿਕਾਰੀਆਂ ਦੇ ਡਿਊਟੀ ਰੋਸਟਰ ਨੂੰ ਦੇਖਣਗੇ ਅਤੇ ਨਾਈਟ ਡੌਮੀਨੇਸ਼ਨ ਆਪਰੇਸ਼ਨਾਂ ਦੀ ਨਿਗਰਾਨੀ ਲਈ ਉਨਾਂ ਦੀ ਡਿਊਟੀ ਲਗਾਉਣਗੇ।

ਡੀਜੀਪੀ ਸਹੋਤਾ ਨੇ ਕਿਹਾ ਕਿ ਸੈਕੰਡ ਲਾਈਨ ਆਫ਼ ਡਿਫੈਂਸ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਰਾਤ ਨੂੰ ਸਾਰੇ ਨਾਕੇ ਇੱਕ ਗੈਰ-ਗਜ਼ਟਿਡ ਅਧਿਕਾਰੀ ਦੀ ਨਿਗਰਾਨੀ ਹੇਠ ਲਗਾਏ ਜਾਣਗੇ ਜਦੋਂ ਕਿ ਵਾਹਨਾਂ ਦੀ ਜਾਂਚ ਲਈ ਸਹਾਇਕ ਸੜਕਾਂ ’ਤੇ ਵਾਧੂ ਨਾਕੇ ਵੀ ਲਗਾਏ ਜਾਣ। ਡੀਜੀਪੀ ਨੇ ਨਿਰਦੇਸ਼ ਦਿੱਤੇ, “ਅੰਤਰ-ਰਾਜੀ ਨਾਕਿਆਂ ਖਾਸ ਕਰਕੇ ਜੰਮੂ-ਕਸ਼ਮੀਰ ਸਰਹੱਦ ’ਤੇ ਲਗਾਏ ਜਾਣ ਵਾਲੇ ਨਾਕਿਆਂ ਨੂੰ ਵੀ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਸਾਰੇ ਵਾਹਨਾਂ ਦੀ ਚੰਗੀ ਤਰਾਂ ਜਾਂਚ ਕੀਤੀ ਜਾਣੀ ਚਾਹੀਦੀ ਹੈ।“

ਜ਼ਿਕਰਯੋਗ ਹੈ ਕਿ ਐਸਐਸਪੀਜ਼ ਨੂੰ ਨਾਕਿਆਂ ਅਤੇ ਗਸ਼ਤ ਨੂੰ ਦਰਸਾਉਂਦੀ ਹਫਤਾਵਾਰੀ ਤੈਨਾਤੀ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਜਿਸ ਨੂੰ ਰੇਂਜ ਆਈਜੀਪੀ ਦੁਆਰਾ ਪ੍ਰਵਾਨਗੀ ਦਿੱਤੀ ਜਾਵੇਗੀ। ਅਜਿਹੀਆਂ ਹਫਤਾਵਾਰੀ ਯੋਜਨਾਵਾਂ ਮੌਜੂਦਾ ਅੰਦਰੂਨੀ ਸੁਰੱਖਿਆ ਦੀ ਸਥਿਤੀ ਦੇ ਅਧਾਰ ’ਤੇ ਹੋਣਗੀਆਂ।

ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਐਸਐਸਪੀਜ਼ ਨੂੰ ਕਿਹਾ ਕਿ ਉਹ ਸੰਵੇਦਨਸ਼ੀਲ ਖੇਤਰਾਂ ਵਿੱਚ ਡਰੋਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਹਲਚਲ ’ਤੇ ਵਿਸ਼ੇਸ਼ ਧਿਆਨ ਰੱਖਣ। ਉਨਾਂ ਐਸਐਸਪੀਜ਼ ਨੂੰ ਸਾਰੇ ਕੰਟਰੋਲ ਰੂਮਾਂ ਨੂੰ ਸਰਗਰਮ ਕਰਨ ਤੋਂ ਇਲਾਵਾ ਸੰਵੇਦਨਸ਼ੀਲ ਥਾਵਾਂ ਦੀ ਕਵਰੇਜ ਲਈ ਸਾਰੇ ਪੀਸੀਆਰ/ਆਰਆਰਪੀਐਸ ਵਾਹਨਾਂ ਅਤੇ ਬੁਲੇਟ ਪਰੂਫ ਸਮੱਗਰੀ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ।

Today Now News

RELATED ARTICLES
- Advertisment -

POPULAR POSTS