16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਇੰਟਕ ਨੇ ਕਿਸਾਨਾਂ ਦੇ ਸਮਰਥਨ ਵਿੱਚ ਕਾਲਾ ਦਿਵਸ ਮਨਾਇਆ,ਕਾਲੇ ਝੰਡੇ ਲਹਿਰਾਏ ਅਤੇ...

ਇੰਟਕ ਨੇ ਕਿਸਾਨਾਂ ਦੇ ਸਮਰਥਨ ਵਿੱਚ ਕਾਲਾ ਦਿਵਸ ਮਨਾਇਆ,ਕਾਲੇ ਝੰਡੇ ਲਹਿਰਾਏ ਅਤੇ ਰੋਸ ਪ੍ਰਦਰਸ਼ਨ ਕੀਤਾ

ਮੋਦੀ ਜੀ ਹੋਰ ਇਮਤਿਹਾਨ ਕਿਸਾਨਾਂ ਤੇ ਮਜ਼ਦੂਰਾਂ ਦਾ ਕੀ ਲਓਗੇ, ਮੈਦਾਨ ਛੱਡ ਕੇ ਜਾਣ ਵਾਲੇ ਨਹੀਂ : ਵਿਜੇ ਧੀਰ

ਮੋਗਾ (ਹੈਪੀ – ਹਰਪਾਲ) : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਅਤੇ ਇੰਟਕ ਦੇ ਕੌਮੀ ਪ੍ਰਧਾਨ ਡਾਕਟਰ ਜੀ ਸੰਜੀਵਾ ਰੈਡੀ, ਯੂਥ ਇੰਟਕ ਦੇ ਕੌਮੀ ਪ੍ਰਧਾਨ ਸੰਜੇ ਗਾਬਾ ਅਤੇ ਪੰਜਾਬ ਇੰਟਕ ਦੇ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਇੰਟਕ ਨੇ ਅੱਜ ਇਥੇ ਨੀਵਾਂ ਪੁਲ ਦੇ ਨੇੜੇ ਇੰਟਕ ਨਾਲ ਸਬੰਧਤ ਬਾਬਾ ਵਿਸ਼ਵਕਰਮਾ ਰਾਜ ਮਿਸਤਰੀ ਮਜਦੂਰ ਯੂਨੀਅਨ ਦਫ਼ਤਰ ਦੇ ਮੂਹਰੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਕਾਲਾ ਦਿਵਸ ਮਨਾਇਆ, ਕਾਲੇ ਝੰਡੇ ਲਹਿਰਾਏ ਅਤੇ ਰੋਸ ਪ੍ਰਦਰਸ਼ਨ ਕੀਤਾ। ਵਰਕਰਾਂ ਨੇ ਕਿਸਾਨੀ ਵਿਰੋਧੀ ਕਾਲੇ ਕਨੂੰਨ ਵਾਪਸ ਲੈਣ ਦੀ ਮੰਗ ਦੇ ਸਲੋਗਨਾਂ ਦੀਆਂ ਤਖ਼ਤੀਆਂ ਹੱਥਾਂ ਵਿੱਚ ਪਕੜੀਆਂ ਹੋਈਆਂ ਸਨ। ਇਸ ਰੋਸ ਮੁਜ਼ਾਹਰੇ ਵਿੱਚ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾਂ, ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ, ਜ਼ਿਲ੍ਹਾ ਯੂਥ ਇੰਟਕ ਪ੍ਰਧਾਨ ਜਸਪ੍ਰੀਤ ਸਿੰਘ ਢਿੱਲੋਂ ਅਤੇ ਮਿਉਂਸਪਲ ਇੰਪਲਾਈਜ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੲੀ ਕਿਸਾਨਾਂ ਵੱਲੋਂ ਦਿੱਲੀ ਦੇ ਬਾਰਡਰਾਂ ਤੇ ਚਲਾਏ ਜਾ ਰਹੇ ਕਿਸਾਨ ਅੰਦੋਲਨ ਦਾ ਪਹਿਲੇ ਦਿਨ ਤੋਂ ਕੌਮੀ ਇੰਟਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੇਸ਼ ਭਰ ਦਾ ਇੰਟਕ ਵਰਕਰ ਕਿਸਾਨੀ ਅੰਦੋਲਨ ਵਿੱਚ ਪੂਰੀ ਤਰ੍ਹਾਂ ਨਾਲ ਸ਼ਾਮਲ ਹਨ। ਧੀਰ ਨੇ ਕਿਹਾ ਕਿ ਜ਼ਿਲ੍ਹਾ ਇੰਟਕ ਮੋਗਾ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਮੇਂ-ਸਮੇਂ ਸਿਰ ਦਿੱਤੇ ਗਏ ਹਰ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਹੈ। ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਮੌਜੂਦਾ ਕਿਸਾਨ ਅੰਦੋਲਨ ਇੱਕ ਜਨ ਅੰਦੋਲਨ ਹੈ, ਇਹ ਕਿਸਾਨੀ ਵਿਰੋਧੀ ਤਿੰਨੇ ਕਾਲੇ ਕਾਨੂੰਨਾਂ ਦੀ ਵਾਪਸੀ ਤੋਂ ਬਗੈਰ ਸਮਾਪਤ ਨਹੀਂ ਹੋ ਸਕਦਾ ਹੈ ਇਸ ਲਈ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਕਾਲੇ ਕਨੂੰਨ ਤੁਰੰਤ ਰੱਦ ਕਰ ਕੇ ਇਸ ਕਿਸਾਨ ਅੰਦੋਲਨ ਨੂੰ ਸਮਾਪਤ ਕਰਵਾਉਣਾ ਚਾਹੀਦਾ ਹੈ। ਧੀਰ ਨੇ ਇਸ ਮੌਕੇ ਕਿਹਾ ਕਿ ਮੋਦੀ ਸਾਹਿਬ ਅੱਜ ਕਿਸਾਨਾਂ ਨੂੰ ਦਿੱਲੀ ਬਾਰਡਰਾਂ ਤੇ ਬੈਠਿਆਂ ਪੂਰੇ ਛੇ ਮਹੀਨੇ ਹੋ ਗਏ ਹਨ ਇਸ ਤੋਂ ਜ਼ਿਆਦਾ ਕਿਸਾਨਾਂ ਅਤੇ ਮਜ਼ਦੂਰਾਂ ਦਾ ਇਮਤਿਹਾਨ ਮੋਦੀ ਸਰਕਾਰ ਕੀ ਲੈ ਲਵੇਗੀ, ਇਹ ਕਿਸਾਨ ਅਤੇ ਮਜ਼ਦੂਰ ਮੈਦਾਨ ਛੱਡ ਕੇ ਭੱਜਣ ਵਾਲੇ ਨਹੀਂ ਹਨ, ਇਸ ਲਈ ਸੰਯੁਕਤ ਕਿਸਾਨ ਮੋਰਚਾ ਦੀਆਂ ਮੰਗਾਂ ਤੁਰੰਤ ਸਵੀਕਾਰ ਕਰੋ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨਿਲ ਜਾਦਾ, ਸੰਤੋਖ ਸਿੰਘ, ਕੁਲਵੰਤ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Today Now News

RELATED ARTICLES
- Advertisment -

POPULAR POSTS