16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਵਿਰੁੱਧ ਇੰਟਕ ਵਰਕਰਾਂ ਕੀਤਾ ਰੋਸ...

ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਵਿਰੁੱਧ ਇੰਟਕ ਵਰਕਰਾਂ ਕੀਤਾ ਰੋਸ ਪ੍ਰਦਰਸ਼ਨ

ਪੈਟਰੋਲ- ਡੀਜ਼ਲ ਅਤੇ ਐਲ ਪੀ ਜੀ ਦੀਆਂ ਕੀਮਤਾਂ ਨੂੰ ਲੱਗੀ ਅੱਗ, ਦੇਸ਼ ਭਰ ਵਿੱਚ ਮਚਿਆ ਹਾਹਾਕਾਰ, ਮੋਦੀ ਸਰਕਾਰ ਕੰਨਾਂ ਵਿੱਚ ਰੂੰ ਪਾ ਕੇ ਮਸਤ ਬੈਠੀ ਹੈ- ਵਿਜੇ ਧੀਰ।

ਮੋਗਾ (ਹਰਪਾਲ ਸਹਾਰਨ) : ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘਟ ਰਹੀਆਂ ਹਨ ਪਰੰਤੁ ਇਸ ਦੇ ਉਲਟ ਸਾਡੇ ਦੇਸ਼ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਆਸਮਾਨ ਨੂੰ ਛੂਹਦੀਆਂ ਜਾ ਰਹੀਆਂ ਹਨ ਜਿਸ ਕਾਰਨ ਸਾਰੇ ਦੇਸ਼ ਭਰ ਦੇ ਲੋਕਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ। ਪੈਟਰੋਲ ਡੀਜ਼ਲ ਅਤੇ ਐਲ ਪੀ ਜੀ ਗੈਸ ਸਿਲੰਡਰ ਦੀਆਂ ਬੇਹਤਾਸ਼ਾ ਵੱਧ ਰਹੀਆਂ ਕੀਮਤਾਂ ਵਿਰੁੱਧ ਅੱਜ ਇਥੇ ਜੋਗਿੰਦਰ ਸਿੰਘ ਚੌਂਕ ਵਿੱਚ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਵਿੱਚ ਇੰਟਕ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦੇਸ਼ ਇੰਟਕ ਜਨਰਲ ਸਕੱਤਰ ਦਵਿੰਦਰ ਸਿੰਘ ਜੋੜਾਂ, ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਮਿਉਂਸਪਲ ਇੰਪਲਾਈਜ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਮਦਨ ਲਾਲ ਬੋਹਤ, ਈ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਜਸਵੰਤ ਸਿੰਘ ਜੱਸਾ, ਅਸ਼ੋਕ ਕਾਲੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਪੈਟਰੋਲ- ਡੀਜ਼ਲ ਅਤੇ ਐਲ ਪੀ ਜੀ ਦੀਆਂ ਕੀਮਤਾਂ ਨੂੰ ਲੱਗੀ ਅੱਗ ਲੱਗੀ ਹੋਈ ਹੈ ਜਿਸ ਕਾਰਨ ਸਮੂਚੇ ਦੇਸ਼ ਭਰ ਵਿੱਚ ਹਾਹਾਕਾਰ ਮਚਿਆ ਹੋਇਆ ਹੈ ਮੋਦੀ ਸਰਕਾਰ ਕੰਨਾਂ ਵਿੱਚ ਰੂੰ ਪਾ ਕੇ ਮਸਤ ਹੋਈ  ਬੈਠੀ  ਹੈ। ਧੀਰ ਨੇ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ 92 ਰੁਪਏ, ਡੀਜ਼ਲ ਦੀਆਂ ਕੀਮਤਾਂ 82 ਰੁਪਏ ਅਤੇ ਐਲ ਪੀ ਜੀ ਸਿਲੰਡਰ ਦੀਆਂ ਕੀਮਤਾਂ 800 ਰੁਪਏ ਪਾਰ ਕਰ ਚੁੱਕੀਆਂ ਹਨ। ਧੀਰ ਨੇ ਕਿਹਾ ਕਿ ਇਹੀ ਤੇਲ ਕਾਂਗਰਸ ਦੀ ਡਾਕਟਰ ਮਨਮੋਹਨ ਸਿੰਘ ਸਰਕਾਰ ਵਿਚ ਪੈਟਰੋਲ ਦੀਆਂ ਕੀਮਤਾਂ 45 ਤੋਂ 50 ਰੁਪਏ  ਦੇ ਆਸ ਪਾਸ ਅਤੇ ਐਲ ਪੀ ਜੀ ਸਿਲੰਡਰ 430 ਦੇ ਆਸ ਪਾਸ ਮਿਲਦਾ ਸੀ

Today Now News

RELATED ARTICLES
- Advertisment -

POPULAR POSTS