ਮੱਛੀ ਅਤੇ ਝੀਂਗਾ ਪਾਲਣ ’ਤੇ ਵਰਗੇ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਕਿ ਉਹ ਸਾਨਾਂ ਨੂੰ ਕੀਤੀ ਅਪੀਲ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਮਾਨਸਾ ਵਿੱਚ ਅਗਾਂਹਵਧੂ ਮੱਛੀ ਕਾਸਤਕਾਰ ਸ਼੍ਰੀ ਸੁਖਜਿੰਦਰ ਸਿੰਘ ਵਾਸੀ ਪਿੰਡ ਮਲਕਪੁਰ ਦੇ ਮੱਛੀ ਤਲਾਬ ’ਤੇ ਅੰਤਰ-ਰਾਸ਼ਟਰੀ ਮੱਛੀ ਪਾਲਣ ਦਿਵਸ ਮਨਾਇਆ ਗਿਆ। ਇਸ ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਸ਼੍ਰੀਮਤੀ ਅਮਰਪ੍ਰੀਤ ਕੌਰ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੰਧੂ ਨੇ ਸਮਾਗਮ ਵਿੱਚ ਆਏ ਮੱਛੀ ਅਤੇ ਝੀਂਗਾ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਮੱਛੀ ਅਤੇ ਝੀਂਗਾ ਪਾਲਣ ਲਈ ਜਨਰਲ ਸ਼ੇ੍ਰਣੀਆਂ ਨੂੰ 40 ਫੀਸਦੀ ਅਤੇ ਔਰਤਾਂ/ਐਸ.ਸੀ./ਐਸ.ਟੀ. ਨੂੰ 60 ਫੀਸਦੀ ਦੀ ਦਰ ਨਾਲ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਮੱਛੀ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਵਿੱਚ ਆਪਣਾ ਸਹਿਯੋਗ ਪਾਉਣ ਅਤੇ ਆਪਣੀ ਕਮਾਈ ਵਿੱਚ ਵਾਧਾ ਕਰਨ।
ਸਮਾਗਮ ਦੌਰਾਨ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਰਾਜੇਸ਼ਵਰ ਕੁਮਾਰ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹੇ ਅੰਦਰ ਮੱਛੀ ਅਤੇ ਝੀਂਗਾ ਪਾਲਣ ਬਾਰੇ ਤਾਜਾ ਸਥਿਤੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ ਸੀਨੀਅਰ ਮੱਛੀ ਪਾਲਣ ਅਫ਼ਸਰ ਸ਼੍ਰੀਮਤੀ ਦਿਪਨਜੋਤ ਕੌਰ ਸਿੱਧੂ ਵੱਲੋਂ ਕਿਸਾਨਾਂ ਨੂੰ ਮੱਛੀ ਪਾਲਣ ਅਤੇ ਝੀਂਗਾ ਪਾਲਣ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਕਿਸਾਨਾਂ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸਨ।






