16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵਧੀਕ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜਿ਼ਲ੍ਹਾ ਜੇਲ੍ਹ ਦਾ ਦੌਰਾ

ਵਧੀਕ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜਿ਼ਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 24 ਮਾਰਚ : ਗੁਰਜੰਟ ਸਿੰਘ ਬਾਜੇਵਾਲੀਆ/ਦਵਿੰਦਰ ਸਿੰਘ ਕੋਹਲੀ/ਵਧੀਕ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਸ਼੍ਰੀ ਦਿਨੇਸ਼ ਕੁਮਾਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸਿ਼ਲਪਾ ਵਰਮਾ ਅਤੇ ਰਿਟੇਨਰ ਵਕੀਲਾਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ।ਇਸ ਦੌਰੇ ਰਾਹੀਂ ਉਨ੍ਹਾਂ ਨੇ ਵੱਖ ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ `ਤੇ ਹੀ ਨਿਪਟਾਰਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਮੈਡਮ ਸਿ਼ਲਪਾ ਵਰਮਾ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਇਸ ਤੋਂ ਇਲਾਵਾ ਲੰਗਰ ਹਾਲ ਪੁੱਜ ਕੇ ਕੈਦੀਆਂ ਨੂੰ ਦਿੱਤੀ ਜਾ ਰਹੀ ਖੁਰਾਕ ਦਾ ਵੀ ਨਿਰੀਖਣ ਕੀਤਾ ਗਿਆ। ਇਸ ਸਮੇਂ ਉਨ੍ਹਾਂ ਜੇਲ੍ਹ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਡਾਕਟਰ ਨਾਲ ਗੱਲਬਾਤ ਕੀਤੀ।
ਇਸ ਮੌਕੇ ਉਨ੍ਹਾਂ ਨੇ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ। ਇਸ ਮੌਕੇ ਜੇਲ ਸੁਪਰਡੈਂਟ ਸ਼੍ਰੀ ਅਰਵਿੰਦਰਪਾਲ ਸਿੰਘ ਭੱਟੀ, ਨਰਪਿੰਦਰ ਸਿੰਘ ਡਿਪਟੀ ਸੁਪਰਡੈਂਟ ਅਤੇ ਕਰਨਵੀਰ ਸਿੰਘ ਸਹਾਇਕ ਸੁਪਰਡੈਂਟ ਜਿਲ੍ਹਾ ਜੇਲ੍ਹ ਮੌਜੂਦ ਸਨ।
I/335292/2022

Today Now News

RELATED ARTICLES
- Advertisment -

POPULAR POSTS