
ਚੰਡੀਗੜ੍ਹ :- ਭਾਰਤੀ ਜਨਤਾ ਪਾਰਟੀ ਦੇ ਸਿਰਕੱਢ ਆਗੂ ਅਤੇ ਪੰਜਾਬ ,ਉੜੀਸਾ, ਬਿਹਾਰ ਦੇ ਪ੍ਰਭਾਰੀ ਰਹੇ ਰਾਕੇਸ਼ ਬਬਲੀ ਦਾ ਅੱਜ ਦੇਰ ਸ਼ਾਮ ਨੂੰ ਉਸ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਜਦੋਂ ਓ ਕਨੌਰ ਵਿਖੇ ਪਾਰਟੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਜਾ ਰਹੇ ਸਨ । ਦੱਸਣਯੋਗ ਹੈ ਕਿ ਰਾਕੇਸ਼ ਬਬਲੀ ਹਿਮਾਚਲ ਸਰਕਾਰ ਦੇ ਕੈਬਨਿਟ ਰੈਂਕ ਦੇ ਚੇਅਰਮੈਨ ਵੀ ਸਨ ਅਤੇ ਹਿਮਾਚਲ ਦੇ ਸੂੁਬਾ ਕਿਸਾਨ ਮੋਰਚਾ ਦੇ ਪ੍ਰਧਾਨ ਸਨ । ਹੁਣ ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਰਾਕੇਸ਼ ਬਬਲੀ ਨੂੰ ਬੜਸਰ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਸੀ ।




