16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਜਤਿੰਦਰ ਸਿੰਘ ਜਤੀ ਅਭੇਪੁਰ ਨੂੰ...

ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਜਤਿੰਦਰ ਸਿੰਘ ਜਤੀ ਅਭੇਪੁਰ ਨੂੰ ਪ੍ਰਧਾਨ ਚੁਣਿਆ

ਅਨਾਜ ਮੰਡੀ ਦੀਆਂ ਸਮੱਸਿਆਵਾਂ ਹਨ। ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਾਂਗਾ : ਜਤਿੰਦਰ ਸਿੰਘ ਅਭੇਪੁਰ

ਨਾਭਾ (ਸੁਖਚੈਨ ਲੁਬਾਣਾ) : ਏਸ਼ੀਆ ਦੀ ਦੂਜੇ ਨੰਬਰ ਤੇ ਜਾਣੀ ਜਾਂਦੀ ਨਾਭਾ ਦੀ ਅਨਾਜ ਮੰਡੀ ਵਿੱਚ ਅੱਜ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਆੜ੍ਹਤੀ ਐਸੋਸੀਏਸ਼ਨ ਵੱਲੋਂ ਜਤਿੰਦਰ ਸਿੰਘ ਜਤੀ ਅਭੇਪੁਰ ਨੂੰ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਤੇ ਨਵ ਨਿਯੁਕਤ ਪ੍ਰਧਾਨ ਜਤਿੰਦਰ ਸਿੰਘ ਜੱਤੀ ਨੇ ਕਿਹਾ ਕਿ ਮੈਂ ਜੋ ਅਨਾਜ ਮੰਡੀ ਦੀਆਂ ਸਮੱਸਿਆਵਾਂ ਹਨ। ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਾਂਗਾ। ਇਸ ਮੌਕੇ ਤੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਥਾਂ-ਥਾਂ ਤੇ ਜਤਿੰਦਰ ਸਿੰਘ ਦਾ ਫੁੱਲਾਂ ਦੇ ਹਾਰ ਅਤੇ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਇਆ ਗਿਆ।

ਹਰ ਚੋਣ ਤੇ ਲੱਖਾਂ ਰੁਪਏ ਖਰਚ ਕਰਕੇ ਪ੍ਰਧਾਨਗੀ ਦੀ ਚੋਣ ਹੁੰਦੀ ਹੈ, ਪਰ ਜੇਕਰ ਸਰਬਸੰਮਤੀ ਨਾਲ ਚੋਣ ਹੋ ਜਾਵੇ ਤਾਂ ਸੋਨੇ ਤੇ ਸੁਹਾਗੇ ਵਾਲੀ ਗੱਲ ਹੋ ਜਾਂਦੀ ਹੈ। ਇਸੇ ਤਰ੍ਹਾਂ ਦੀ ਮਿਸਾਲ ਕਾਇਮ ਕੀਤੀ ਹੈ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ ਜਿਥੇ ਆਡ਼੍ਹਤੀਆ ਐਸੋਸੀਏਸ਼ਨ ਵੱਲੋਂ ਸਰਬਸੰਮਤੀ ਨਾਲ ਪ੍ਰਧਾਨਗੀ ਦੀ ਚੋਣ ਕਰਕੇ ਜਤਿੰਦਰ ਸਿੰਘ ਨੂੰ ਆਡ਼੍ਹਤੀਆ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਤੇ ਆਡ਼੍ਹਤੀਆ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਨਵ ਨਿਯੁਕਤ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਮੈਂ ਬਹੁਤ ਧੰਨਵਾਦੀ ਹਾਂ ਆਡ਼੍ਹਤੀਆ ਐਸੋਸੀਏਸ਼ਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਜਿਨ੍ਹਾਂ ਨੇ ਮੈਨੂੰ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਗਿਆ ਹੈ ਅਤੇ ਮੈਂ ਜੋ ਅਨਾਜ ਮੰਡੀ ਵਿੱਚ ਸਮੱਸਿਆਵਾਂ ਹਨ ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਾਂਗਾ।

ਇਸ ਮੌਕੇ ਤੇ ਬਲਾਕ ਸੰਮਤੀ ਦੇ ਚੇਅਰਮੈਨ ਇਛੇਮਾਨ ਸਿੰਘ ਭੋਜੋਮਾਜਰੀ ਅਤੇ ਆੜ੍ਹਤੀਏ ਜਗਤਾਰ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਇਹ ਚੋਣ ਸਰਬਸੰਮਤੀ ਨਾਲ ਕੀਤੀ ਇਹ ਅਤੇ ਜਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ ਕਿ ਜਿੱਥੇ ਕਿ ਚੋਣਾਂ ਤੇ ਲੱਖਾਂ ਰੁਪਏ ਖਰਚ ਹੁੰਦੇ ਹਨ ਅਸੀਂ ਵਧਦੀ ਮਹਿੰਗਾਈ ਅਤੇ ਫਜ਼ੂਲ ਖ਼ਰਚੇ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਬਸੰਮਤੀ ਨਾਲ ਜਤਿੰਦਰ ਸਿੰਘ ਨੂੰ ਪ੍ਰਧਾਨ ਬਣਾਇਆ ਗਿਆ ਹੈ।

Today Now News

RELATED ARTICLES
- Advertisment -

POPULAR POSTS