17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਜੌਬ ਕਾਰਡਧਾਰਕਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ 100 ਦਿਨਾਂ ਦਾ ਕੰਮ ਮੁਹੱਈਆ...

ਜੌਬ ਕਾਰਡਧਾਰਕਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ 100 ਦਿਨਾਂ ਦਾ ਕੰਮ ਮੁਹੱਈਆ ਕਰਵਾਇਆ ਜਾਵੇ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਮਗਨਰੇਗਾ ਅਧੀਨ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ

ਮਾਨਸਾ, 09 ਸਤੰਬਰ: ਗੁਰਜੰਟ ਸਿੰਘ ਬਾਜੇਵਾਲੀਆ/ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਵੱਲੋਂ ਜ਼ਿਲ੍ਹੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਬਲਾਕ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ, ਜਟਾਣਾ ਖੁਰਦ, ਕੁਸਲਾ, ਅਤੇ ਚੂਹੜੀਆਂ ਵਿਖੇ ਕੰਮਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਮੁੱਖ ਤੌਰ ’ਤੇ ਨਹਿਰੀ ਵਿਭਾਗ ਵੱਲੋਂ ਕਰਵਾਏ ਕੰਮ, ਰੋਡ ਸਾਈਡ ਪਲਾਂਟੇਸ਼ਨ ਅਤੇ ਛੱਪੜਾਂ ਦੇ ਨਵੀਨੀਕਰਣ ਦੇ ਕੰਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਗਨਰੇਗਾ ਸਕੀਮ ਅਧੀਨ ਪਾਰਦਰਸ਼ਤਾ ਲਿਆਉਣ ਲਈ ਲੇਬਰ ਦੀ ਹਾਜ਼ਰੀ ਮੋਬਾਇਲ ਮੋਨੀਟਰਿੰਗ ਸਿਸਟਮ ਰਾਹੀਂ ਲਗਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕੰਮ ਦੀ ਗੁਣਵੱਤਾ ਨੂੰ ਵਧਾਇਆ ਜਾ ਸਕੇ ਅਤੇ ਵੱਧ ਤੋਂ ਵੱਧ ਜੋਬ ਕਾਰਡਧਾਰਕਾਂ ਨੂੰ ਉਨ੍ਹਾਂ ਵੱਲੋਂ ਕੀਤੀ ਗਈ ਮੰਗ ਅਨੁਸਾਰ 100 ਦਿਨਾਂ ਦਾ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇ।
ਰਿਕਾਰਡ ਦੀ ਚੈਕਿੰਗ ਕਰਨ ਸਮੇਂ ਉਨ੍ਹਾਂ ਕਿਹਾ ਕਿ ਰਿਕਾਰਡ ਨੂੰ ਮਗਨਰੇਗਾ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਮੇਂ ਸਮੇਂ ’ਤੇ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਸਬੰਧੀ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ਼੍ਰੀ ਟੀ. ਬੈਨਿਥ ਆਈ.ਏ.ਐਸ, ਮਾਨਸਾ, ਜ਼ਿਲ੍ਹਾ ਨੋਡਲ ਅਫ਼ਸਰ ਮਗਨਰੇਗਾ ਸ਼੍ਰੀ ਮਨਦੀਪ ਸਿੰਘ, ਏ.ਪੀ.ਓ. ਮਗਨਰੇਗਾ ਸ਼੍ਰੀ ਸੁਖਪਾਲ ਸਿੰਘ, ਤਕਨੀਕੀ ਸਹਾਇਕ ਮਗਨਰੇਗਾ ਸ਼੍ਰੀ ਅਭੀ ਸਿੰਗਲਾਂ ਅਤੇ ਵਿਭਾਗ ਦੇ ਕਰਮਚਾਰੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS