17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕੰਗਨਾ ਰਣੌਤ ਨੇ ਕਿਸਾਨਾਂ ਤੋਂ ਮੰਗੀ ਮੁਆਫੀ, ਜਾਣੋ ਪੂਰਾ ਮਾਮਲਾ

ਕੰਗਨਾ ਰਣੌਤ ਨੇ ਕਿਸਾਨਾਂ ਤੋਂ ਮੰਗੀ ਮੁਆਫੀ, ਜਾਣੋ ਪੂਰਾ ਮਾਮਲਾ

ਰੂਪਨਗਰ :

ਆਪਣੇ ਬਿਆਨਾਂ ਕਾਰਨ ਸੁਰਖੀਆਂ ‘ਚ ਰਹੀ ਫਿਲਮ ਅਦਾਕਾਰਾ ਪਦਮ ਸ਼੍ਰੀ ਕੰਗਨਾ ਰਣੌਤ ਦੇ ਕਾਫਲੇ ਨੂੰ ਕਿਸਾਨਾਂ ਨੇ ਰੂਪਨਗਰ-ਕੀਰਤਪੁਰ ਸਾਹਿਬ ਰੋਡ ‘ਤੇ ਬੁੰਗਾ ਸਾਹਿਬ ਨੇੜੇ ਰੋਕ ਲਿਆ। ਕਿਸਾਨ ਕੰਗਨਾ ਦੀਆਂ ਗੱਡੀਆਂ ਦੇ ਕਾਫਲੇ ਅੱਗੇ ਨਾਅਰੇਬਾਜ਼ੀ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਕੰਗਨਾ ਕਿਸਾਨਾਂ ਅਤੇ ਪੰਜਾਬੀਆਂ ‘ਤੇ ਦਿੱਤੇ ਬਿਆਨਾਂ ਲਈ ਮਾਫੀ ਨਹੀਂ ਮੰਗਦੀ, ਉਹ ਉਨ੍ਹਾਂ ਨੂੰ ਨਹੀਂ ਜਾਣ ਦੇਣਗੇ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਵੀ ਪਹੁੰਚ ਗਿਆ ਹੈ ਪਰ ਕਿਸਾਨਾਂ ਦੀ ਵੱਧ ਰਹੀ ਗਿਣਤੀ ਕਾਰਨ ਇਹ ਨਾਕਾਫ਼ੀ ਸਾਬਤ ਹੋ ਰਿਹਾ ਹੈ | ਪੁਲਿਸ ਕਿਸਾਨਾਂ ਨੂੰ ਸਮਝਾਉਣ ਵਿੱਚ ਲੱਗੀ ਹੋਈ ਹੈ।

ਦੱਸ ਦਈਏ ਕਿ ਕੰਗਨਾ ਕਿਸਾਨ ਅੰਦੋਲਨ ਦੌਰਾਨ ਆਪਣੇ ਬਿਆਨਾਂ ਨੂੰ ਲੈ ਕੇ ਹਮੇਸ਼ਾ ਹੀ ਵਿਵਾਦਾਂ ‘ਚ ਰਹੀ ਹੈ। ਇਸ ਮਾਮਲੇ ‘ਚ ਕੰਗਨਾ ਖਿਲਾਫ ਕਈ ਸ਼ਿਕਾਇਤਾਂ ਵੀ ਦਰਜ ਕੀਤੀਆਂ ਗਈਆਂ ਹਨ। ਕਿਸਾਨ ਅੰਦੋਲਨ ਦੀ ਸ਼ੁਰੂਆਤ ‘ਚ ਕੰਗਨਾ ਨੇ ਟਵਿੱਟਰ ‘ਤੇ ਇਕ ਪੰਜਾਬੀ ਬਜ਼ੁਰਗ ਔਰਤ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਕਿ ਅਜਿਹੇ ਲੋਕ 50-50 ਰੁਪਏ ਲੈ ਕੇ ਅੰਦੋਲਨ ‘ਚ ਪਹੁੰਚ ਜਾਂਦੇ ਹਨ। ਇਸ ਤੋਂ ਬਾਅਦ ਕੰਗਨਾ ਕਿਸਾਨਾਂ ਦੇ ਨਿਸ਼ਾਨੇ ‘ਤੇ ਆ ਗਈ ਸੀ। ਕੰਗਨਾ ਦੀ ਇਸ ਟਿੱਪਣੀ ‘ਤੇ ਮਹਿਲਾ ਵੀ ਗੁੱਸੇ ‘ਚ ਆ ਗਈ ਅਤੇ ਕੰਗਨਾ ਖਿਲਾਫ ਸ਼ਿਕਾਇਤ ਦਰਜ ਕਰਵਾਈ। ਕੰਗਨਾ ਦਾ ਟਵਿੱਟਰ ਅਕਾਊਂਟ ਵੀ ਵਿਵਾਦਿਤ ਬਿਆਨਾਂ ਤੇ ਟਿੱਪਣੀਆਂ ਕਾਰਨ ਸਸਪੈਂਡ ਕਰ ਦਿੱਤਾ ਗਿਆ ਸੀ। ਹੁਣ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ ਤਾਂ ਕੰਗਨਾ ਨੇ ਇਸ ‘ਤੇ ਨਾਰਾਜ਼ਗੀ ਜਤਾਈ ਸੀ। ਕੰਗਣਾ ਨੇ ਇੱਥੋਂ ਤਕ ਕਿਹਾ ਸੀ ਕਿ ‘ਜੇਕਰ ਸੰਸਦ ‘ਚ ਚੁਣੀ ਗਈ ਸਰਕਾਰ ਦੀ ਬਜਾਏ ਲੋਕ ਸੜਕਾਂ ‘ਤੇ ਕਾਨੂੰਨ ਬਣਾਉਣ ਲੱਗਣ ਤਾਂ ਇਹ ਜੇਹਾਦੀ ਦੇਸ਼ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈਆਂ ਜੋ ਇਹ ਚਾਹੁੰਦੇ ਸਨ।’ ਕੰਗਨਾ ਦੇ ਇਸ ਬਿਆਨ ਤੋਂ ਬਾਅਦ ਉਹ ਇਕ ਵਾਰ ਫਿਰ ਕਿਸਾਨਾਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਇਸ ਮਾਮਲੇ ਵਿੱਚ ਵੀ ਉਸ ਖ਼ਿਲਾਫ਼ ਕਈ ਥਾਣਿਆਂ ਵਿੱਚ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ। ਕਈ ਸੰਗਠਨਾਂ ਨੇ ਉਨ੍ਹਾਂ ਤੋਂ ਪਦਮ ਸ਼੍ਰੀ ਵਾਪਸ ਲੈਣ ਦੀ ਮੰਗ ਵੀ ਕੀਤੀ।

Today Now News

RELATED ARTICLES
- Advertisment -

POPULAR POSTS