16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ18 ਨਵੰਬਰ ਨੂੰ ਖੁੱਲ੍ਹੇਗਾ ਕਰਤਾਰਪੁਰ ਲਾਂਘਾ, ਕੱਲ੍ਹ ਤੋਂ ਰਜਿਸਟ੍ਰੇਸ਼ਨ ਸ਼ੁਰੂ, 250 ਸ਼ਰਧਾਲੂਆਂ...

18 ਨਵੰਬਰ ਨੂੰ ਖੁੱਲ੍ਹੇਗਾ ਕਰਤਾਰਪੁਰ ਲਾਂਘਾ, ਕੱਲ੍ਹ ਤੋਂ ਰਜਿਸਟ੍ਰੇਸ਼ਨ ਸ਼ੁਰੂ, 250 ਸ਼ਰਧਾਲੂਆਂ ਦਾ ਪਹਿਲਾ ਜਥਾ ਹੋਵੇਗਾ ਰਵਾਨਾ

ਨਵੀਂ ਦਿੱਲੀ : ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਬੀਜੇਪੀ ਆਗੂ ਹਰਜੀਤ ਸਿੰਘ ਗਰੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਲਾਂਘਾ ਖੁੱਲ੍ਹ ਜਾਵੇਗਾ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਹਰਜੀਤ ਸਿੰਘ ਗਰੇਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਕਰਤਾਰਪੁਰ ਲਾਂਘਾ 18 ਨਵੰਬਰ ਵੀਰਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਲਈ ਰਜਿਸਟ੍ਰੇਸ਼ਨ ਬੁੱਧਵਾਰ ਤੋਂ ਸ਼ੁਰੂ ਹੋਵੇਗੀ।ਇਕ ਨਿੱਜੀ ਚੈਨਲ ‘ਤੇ ਗਰੇਵਾਲ ਦਾ ਇਹ ਬਿਆਨ ਦਿੱਤਾ। ਦੱਸ ਦੇਈਏ ਕਿ ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਇੱਕ ਵਫ਼ਦ ਦੇ ਗੁਰਪੁਰਬ ਤੱਕ ਲਾਂਘੇ ਨੂੰ ਮੁੜ ਖੋਲ੍ਹਣ ਦੀ ਅਪੀਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨ।

Today Now News

RELATED ARTICLES
- Advertisment -

POPULAR POSTS