
ਨਵੀਂ ਦਿੱਲੀ: ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ ‘ਤੇ ਹੁਣ ਦੋਸ਼ ਲਾਇਆ ਜਾ ਰਿਹਾ ਹੈ ਕਿ ਉਸ ਦਾ ਰਾਜ ਦਿੱਲੀ ਤੋਂ ਚੱਲ ਰਿਹਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਧਿਰ ਵੱਲੋਂ ਪੰਜਾਬ ਸਰਕਾਰ ‘ਤੇ ਕੀਤੇ ਜਾ ਰਹੇ ਅਜਿਹੇ ਬਿਆਨਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਕੀਤੀ ਜਾ ਰਹੀ ਅਜਿਹੀ ਬਿਆਨਬਾਜ਼ੀ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਤੱਥਹੀਣ ਹੈ।
‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਵਿਰੋਧੀ ਧਿਰ ਵੱਲੋਂ ਪੰਜਾਬ ਸਰਕਾਰ ‘ਤੇ ਉਠਾਏ ਜਾ ਰਹੇ ਸਵਾਲ ‘ਤੇ ਕਿਹਾ ਕਿ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ‘ਚ ਸਿੱਖਿਆ ਦੀ ਹਾਲਤ ਸੁਧਾਰਨ ਲਈ ਫਿਨਲੈਂਡ ਗਏ ਸਨ, ਹੁਣ ਕੋਈ ਕਹਿ ਸਕਦਾ ਹੈ ਕਿ ਇਹ ਕੀ ਹੈ। ਗੱਲ ਕਿ ਦਿੱਲੀ ਦੀ ਸਰਕਾਰ ਫਿਨਲੈਂਡ ਤੋਂ ਚੱਲ ਰਹੀ ਹੈ, ਇਟਲੀ ਤੋਂ ਚੱਲ ਰਹੀ ਹੈ।




