ਚੰਡੀਗੜ੍ਹ:

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind kejriwal) ਅੱਜ 22 ਨਵੰਬਰ ਤੋਂ ਸੂਬੇ ‘ਚ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ, ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।
ਸੂਤਰਾਂ ਮੁਤਾਬਕ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਆ ਰਹੇ ਹਨ। ਕੇਜਰੀਵਾਲ ਅੱਜ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚਣਗੇ। ਇੱਥੋਂ ਬਾਅਦ ਦੁਪਹਿਰ ਮੋਗਾ ਪਹੁੰਚਣਗੇ। ਮੋਗਾ ਵਿੱਚ ਔਰਤਾਂ ਨਾਲ ਵਿਚਾਰ-ਚਰਚਾ ਹੋਵੇਗੀ। ਉਹ 23 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਵਪਾਰੀਆਂ ਨਾਲ ਵਿਚਾਰ-ਚਰਚਾ ਕਰਨਗੇ।
ਜਾਣਕਾਰਾਂ ਮੁਤਾਬਕ, ਕੇਜਰੀਵਾਲ ਵੱਲੋਂ ਪੰਜਾਬ ਦੇ ਅੰਦਰ ਮੁੱਖ ਮੰਤਰੀ ਦੇ ਚਿਹਰੇ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਪਾਰਟੀ ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ ਅੱਜ 22 ਨਵੰਬਰ ਨੂੰ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਪਾਰਟੀ ਦਾ ਦਾਅਵਾ ਹੈ ਕਿ ਸੂਬੇ ‘ਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡ ਤਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾ ‘ਚ ਪੰਜਾਬ ਨੂੰ ਹਸਦਾ-ਵਸਦਾ ਪੰਜਾਬ ਦੇ ਯਤਨ ਕੀਤੇ ਜਾਣ






