17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਮੁੱਦੇ 'ਤੇ ਕੇਜਰੀਵਾਲ ਨੂੰ ਲਿਆ ਆੜੇ...

ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਮੁੱਦੇ ‘ਤੇ ਕੇਜਰੀਵਾਲ ਨੂੰ ਲਿਆ ਆੜੇ ਹੱਥੀਂ !

ਪੜ੍ਹੋ CM ਕੈਪਟਨ ਨੇ ਕੇਜਰੀਵਾਲ ‘ਤੇ ਕੀ ਕੱਸੇ ਤੰਜ

ਚੰਡੀਗੜ੍ਹ (ਬਿਊਰੋ ਰਿਪੋਰਟ) : ਕੌਮੀ ਰਾਜਧਾਨੀ ਵਿਚ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ ਉਤੇ ਦਿੱਲੀ ਵਿਚ ਆਪਣੇ ਹਮਰੁਤਬਾ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਉਤੇ ਨਜ਼ਰ ਰੱਖ ਕੇ ਪੰਜਾਬ ਵਿਚ ਮੁਫਤ ਬਿਜਲੀ ਦੇਣ ਦੇ ਝੂਠੇ ਵਾਅਦੇ ਕਰਨ ਲਈ ਅਰਵਿੰਦ ਕੇਜਰੀਵਾਲ ਦੀ ਸਖਤ ਆਲੋਚਨਾ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਸਾਰੇ ਮੁਹਾਜ਼ ਉਤੇ ਦਿੱਲੀ ਦੇ ਲੋਕਾਂ ਪ੍ਰਤੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਕੌਮੀ ਰਾਜਧਾਨੀ ਵਿਚ ਸਥਿਤ ਪਿੰਡਾਂ ਦੇ ਕਿਸਾਨਾਂ ਨੂੰ ਨਾ ਮੁਫਤ ਬਿਜਲੀ ਮਿਲਦੀ ਹੈ ਸਗੋਂ ਉਦਯੋਗ ਲਈ ਬਿਜਲੀ ਦਰਾਂ ਵੀ ਬਹੁਤ ਜਿਆਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਲੋਕ ਹਰੇਕ ਖੇਤਰ ਵਿਚ ਸ਼ਾਸਨ ਦੇ ਦਿੱਲੀ ਮਾਡਲ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਦਿੱਲੀ ਦੀਆਂ ਬਿਜਲੀ ਦਰਾਂ ਨੂੰ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਗਿਣੀ-ਮਿੱਥੀ ਲੁੱਟ ਕਰਾਰ ਦਿੰਦਿਆਂ ਕਿਹਾ ਕਿ ਦਿੱਲੀ ਦੀ ਸਰਕਾਰ ਨੇ ਬਿਜਲੀ ਦੀ ਵੰਡ ਕਰਨ ਵਾਲੀਆਂ ਰਿਲਾਇੰਸ ਵਰਗੀਆਂ ਪ੍ਰਾਈਵੇਟ ਕੰਪਨੀਆਂ ਨੂੰ ਆਮ ਆਦਮੀ ਦੀ ਕੀਮਤ ਉਤੇ ਵੱਧ ਦਰਾਂ ਵਸੂਲ ਕੇ ਆਪਣੀਆਂ ਜੇਬਾਂ ਭਰਨ ਲਈ ਖੁੱਲ੍ਹੇਆਮ ਇਜਾਜ਼ਤ ਦਿੱਤੀ ਹੋਈ ਹੈ।
ਕੇਜਰੀਵਾਲ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਉਦਯੋਗਿਕ ਬਿਜਲੀ ਲਈ 9.80 ਰੁਪਏ ਯੂਨਿਟ ਵਸੂਲ ਕਰ ਰਹੀ ਹੈ ਜਦੋਂ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਪੰਜਾਬ ਵਿਚ ਸਨਅਤ ਨੂੰ ਆਕਰਸ਼ਿਤ ਕਰਨ ਲਈ ਪੰਜ ਰੁਪਏ ਯੂਨਿਟ ਦੀ ਸਬਸਿਡੀ ਦਰ ਦੇ ਮੁਤਾਬਕ ਵਸੂਲ ਕੀਤੀ ਜਾ ਰਹੀ ਹੈ ਅਤੇ ਇਸੇ ਸਬਸਿਡੀ ਸਦਕਾ ਬੀਤੇ ਸਾਲ ਚਾਰ ਸਾਲਾਂ ਵਿਚ ਜ਼ਮੀਨੀ ਪੱਧਰ ਉਤੇ 85,000 ਕਰੋੜ ਦੀ ਲਾਗਤ ਦਾ ਨਿਵੇਸ਼ ਲਈ ਰਾਹ ਪੱਧਰਾ ਹੋਇਆ। ਉਨ੍ਹਾਂ ਕਿਹਾ ਕਿ 2226 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਉਤੇ ਪੰਜਾਬ ਵਿਚ 1,43,812 ਉਦਯੋਗਿਕ ਯੂਨਿਟਾਂ ਨੂੰ ਇਸ ਵੇਲੇ ਸਬਸਿਡੀ ਮੁਤਾਬਕ ਬਿਜਲੀ ਦਿੱਤੀ ਜਾ ਰਹੀ ਹੈ।

Today Now News

RELATED ARTICLES
- Advertisment -

POPULAR POSTS