
ਨਵੀਂ ਦਿੱਲੀ : ਝੋਨੇ ਦੀ ਫਸਲ ਪੱਕਣ ਕਿਨਾਰੇ ਹੈ ਤੇ ਇਸ ਮਹੀਨੇ ਦੇ ਅੰਤ ਵਿੱਚ ਇਸਦੀ ਵਾਢੀ ਸ਼ੁਰੂ ਹੋ ਜਾਣੀ ਹੈ। ਇਸ ਤੋਂ ਬਾਅਦ ਹਰ ਸਾਲ ਵਾਂਘ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਾ ਸਿਲਸਿਲਾ ਵੀ ਸ਼ੁਰੂ ਹੋ ਜਾਵੇਗਾ। ਦਿੱਲੀ ਤੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਾਲੀ ਨੂੰ ਅੱਗ ਲੱਗਣ ਤੋਂ ਪਹਿਲਾਂ ਹੀ ਫਿਕਰਮੰਦ ਹਨ। ਕੇਂਦਰ ਰਾਹੀਂ ਪੰਜਾਬ ਅਤੇ ਹਰਿਆਣਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿਸਾਨਾਂ ਨੂੰ ਬਾਇਓ-ਡੀਕੰਪੋਜ਼ਰ ਦੇ ਪੈਸੇ ਲੈਣ ਲਈ ਰਾਜ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕਰੇ।
ਸੀਐੱਮ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਗੁਆਂਢੀ ਰਾਜਾਂ ਨੂੰ ਨਿਰਦੇਸ਼ ਜਾਰੀ ਕਰੇ। ਗੁਆਂਢੀ ਰਾਜ ਨੂੰ ਪਰਾਲੀ ਦੇ ਹੱਲ ਲਈ ਬਾਇਓ-ਡੀਕੰਪੋਜ਼ਰ ਦੀ ਵਰਤੋਂ ਕਰਨੀ ਚਾਹੀਦੀ ਹੈ। ਪਰਾਲੀ ਦੇ ਮਸਲੇ ਲਈ ਬਾਇਓ-ਡੀਕੰਪੋਜ਼ਰ ਕਾਰਗਰ ਸਾਬਤ ਹੋਇਆ ਹੈ।
ਸੀਐੱਮ ਕੇਜਰੀਵਾਲ ਨੇ 10 ਅਕਤੂਬਰ ਤੋਂ ਬਾਅਦ ਦਿੱਲੀ ਵਿੱਚ ਗੁਆਂਢੀ ਰਾਜਾਂ ਤੋਂ ਪ੍ਰਦੂਸ਼ਣ ਹੋਣ ਦੀ ਸੰਭਾਵਨਾ ਹੈ। ਇਸ ਲਈ ਸਰਕਾਰ ਜ਼ਿੰਮੇਵਾਰ ਨਹੀਂ ਹੈ। ਸਰਕਾਰਾਂ ਨੂੰ ਆਪਣੇ ਕਿਸਾਨਾਂ ਨੂੰ ਇਸ ਗੱਲ ਦਾ ਹੱਲ ਦੇਣਾ ਚਾਹੀਦਾ ਹੈ।




