ਪੰਜਾਬ ਦੀ ਜਨਤਾ ਨੂੰ ਬੇਵਕੂਫ ਬਣਾਉਣ ਵਾਸਤੇ ਬਾਘਾ ਪੁਰਾਣਾ ਵਿੱਚ ਕਿਸਾਨ ਰੈਲੀ ਕਰ ਰਹੇ ਹਨ : ਖਹਿਰਾ

ਨਾਭਾ (ਸੁਖਚੈਨ ਲੁਬਾਣਾ) : ਨਾਭਾ ਵਿਖੇ ਪਹੁੰਚੇ ਪੰਜਾਬ ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਬਣੀ ਖਹਿਰਾ ਨੇ ਕਿਹਾ ਕਿ ਬਾਘਾਪੁਰਾਣਾ ਵਿਖੇ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ ਅਤੇ ਯੂਥ ਕਾਂਗਰਸ ਕਾਲੀਆਂ ਝੰਡੀਆਂ ਵਿਖਾ ਕੇ ਡਟ ਕੇ ਵਿਰੋਧ ਕਰੇਗਾ। ਬਨੀ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲੀਆਂ ਝੰਡੀਆਂ ਦਿਖਾਉਣ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਦੀ ਆਵਾਜ਼ ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਵਿਚ ਨਹੀਂ ਉਠਾਈ ਨਾ ਹੀ ਬਿਲ ਨੂੰ ਖਾਰਿਜ ਕੀਤਾ ਹੈ ਉਹ ਪੰਜਾਬ ਦੀ ਜਨਤਾ ਨੂੰ ਬੇਵਕੂਫ ਬਣਾਉਣ ਵਾਸਤੇ ਬਾਘਾ ਪੁਰਾਣਾ ਵਿੱਚ ਕਿਸਾਨ ਰੈਲੀ ਕਰ ਰਹੇ ਹਨ । ਬਨੀ ਖੈਰਾ ਨੇ ਭਗਵੰਤ ਮਾਨ ਤੇ ਵਾਰ ਕਰਦਿਆਂ ਕਿਹਾ ਕਿ ਭਗਵੰਤ ਮਾਨ ਜੁਮਲੇਬਾਜ਼ ਲੀਡਰ ਹੈ। ਉਨ੍ਹਾਂ ਨੇ ਕਾਂਗਰਸ ਦੀ ਹਾਈ ਕਮਾਂਡ ਨੂੰ ਕਿਹਾ ਕਿ ਉਨ੍ਹਾਂ ਨੂੰ ਐੱਸ ਸੀ ਭਾਈਚਾਰੇ ਨੂੰ ਵੇਖਦੇ ਹੋਏ ਦਲਿਤ ਉਪ ਮੁੱਖ ਬਣਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਨਾਭਾ ਐਮ ਐਲ ਏ ਸਾਧੂ ਸਿੰਘ ਧਰਮਸੋਤ ਨੂੰ ਡਿਪਟੀ ਸੀ ਐੱਮ ਬਣਾਉਣ ਦੀ ਪੇਸ਼ਕਸ਼ ਰੱਖੀ ਉਨ੍ਹਾਂ ਨੇ ਕਿਹਾ ਕਿ ਸਭ ਤੋਂ ਸੀਨੀਅਰ ਸਾਧੂ ਸਿੰਘ ਧਰਮਸੋਤ ਹਨ ਅਤੇ ਜਿਨ੍ਹਾਂ ਕੋਲ ਬਹੁਤ ਵੱਡਾ ਤਜਰਬਾ ਹੈ ।






