17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਕੇਵਲ ਸਿੰਘ ਢਿੱਲੋਂ ਨੇ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਮੁੱਖ ਮੰਤਰੀ...

ਕੇਵਲ ਸਿੰਘ ਢਿੱਲੋਂ ਨੇ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਮੁੱਖ ਮੰਤਰੀ ਬਨਣ ਦੀ ਦਿੱਤੀ ਵਧਾਈ
6 ਸੂਬਿਆਂ ਵਿੱਚ ਪਹਿਲੀ ਬਾਰ ਕਾਂਗਰਸ ਪਾਰਟੀ ਵੱਲੋਂ ਦਲਿਤ ਸੀ.ਐਮ ਬਨਾਉਣ ‘ਤੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

ਬਰਨਾਲਾ, 20. ਸਤੰਬਰ/-ਕਰਨਪ੍ਰੀਤ ਧੰਦਰਾਲ /-
ਕਾਂਗਰਸ ਹਾਈਕਮਾਂਡ ਵੱਲੋਂ ਅੱਜ ਸ.ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾ ਦਿੱਤਾ ਗਿਆ। ਸ.ਚੰਨੀ ਦੇ ਮੁੱਖ ਮੰਤਰੀ ਬਨਣ ਉਪਰੰਤ ਉਹਨਾਂ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮੁਲਾਕਾਤ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਨਾਲ ਲੱਗਦੇ 6 ਸੂਬਿਆਂ ਵਿੱਚ ਪਹਿਲੀ ਬਾਰ ਕਾਂਗਰਸ ਪਾਰਟੀ ਵੱਲੋਂ ਦਲਿਤ ਸੀਐਮ ਬਨਾਉਣ ‘ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ! ਮੁੱਖ ਮੰਤਰੀ ਸ.ਚਰਨਜੀਤ ਚੰਨੀ ਨੇ ਪੰਜਾਬ ਸਰਕਾਰ ਦਾ ਕੰਮ ਚਲਾਉਣ ਲਈ ਹਰੇਕ ਕਾਂਗਰਸੀ ਆਗੂ ਵਰਕਰ ਤੋੰ ਸਹਿਯੋਗ ਮੰਗਿਆ ਹੈ। ਜਿਸ ਲਈ ਉਹਨਾਂ ਸ. ਚੰਨੀ ਨੂੰ ਹਰ ਤਰ੍ਹਾਂ ਦਾ ਸਾਥ ਸਰਕਾਰ ਦੌਰਾਨ ਦੇਣ ਦਾ ਭਰੋਸਾ ਦਿੱਤਾ ਹੈ। ਸ.ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਚੱਲਣ ਦਾ ਵਿਸ਼ਵਾਸ਼ ਦਵਾਇਆ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਂਡ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਨੂੰ ਪਹਿਲਾ ਦਲਿਤ ਮੁੱਖ ਮੰਤਰੀ
ਸ.ਚਰਨਜੀਤ ਸਿੰਘ ਚੰਨੀ ਦੇ ਰੂਪ ਵਿੱਚ ਮਿਲਿਆ ਹੈ। ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪਾਰਟੀ ਪ੍ਰਧਾਨ ਸ.ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਜਿੱਥੇ ਪੰਜਾਬ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹੇਗਾ। ਉਥੇ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵਿਕਾਸ ਸਦਕਾ ਮੁੜ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ।

ਫੋਟੋ ਕੈਪਸਨ – ਕੇਵਲ ਢਿੱਲੋਂ ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁਲਾਕਾਤ ਕਰਕੇ ਵਧਾਈ ਦਿੰਦੇ ਹੋਏ।

Today Now News

RELATED ARTICLES
- Advertisment -

POPULAR POSTS