16.8 C
Chandigarh

TODAY NOW NEWS

Friday, March 20, 2026
HomePOLITICSਖਡੂਰ ਸਾਹਿਬ : ਚੋਹਲਾ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

ਖਡੂਰ ਸਾਹਿਬ : ਚੋਹਲਾ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਥੀਆਂ ਸਮੇਤ ਅਕਾਲੀ ਦਲ ਚ ਸ਼ਾਮਿਲ

ਹਰਮੀਤ ਸਿੰਘ ਸੰਧੂ ਅਤੇ ਸ੍ਰ ਗੁਰਬਚਨ ਸਿੰਘ ਕਰਮੂੰਵਾਲਾ ਸਾਹਿਬ ਨੇ ਸ੍ਰ ਸਵਿੰਦਰ ਸਿੰਘ ਕਾਕਾ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜੀ ਆਇਆਂ ਆਖਿਆ

ਤਰਨਤਾਰਨ (ਜਸਬੀਰ ਸਿੰਘ) : ਹਲਕਾ ਖਡੂਰ ਸਾਹਿਬ ਦੇ ਪਿੰਡ ਚੋਹਲਾ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਰਗਰਮ ਕਾਰਕੁੰਨ ਸ੍ਰ ਸਵਿੰਦਰ ਸਿੰਘ ਕਾਕਾ ਪ੍ਰਧਾਨ ਅੱਜ ਸ੍ਰ ਗੁਰਬਚਨ ਸਿੰਘ ਕਰਮੂੰਵਾਲਾ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਰਨਾ ਨਾਲ ਆਪਣੇ ਸਾਥੀਆਂ ਸੁਖਬੀਰ ਸਿੰਘ , ਸੁਰਿੰਦਰ ਸਿੰਘ ਬੱਬੂ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਸ੍ਰ ਹਰਮੀਤ ਸਿੰਘ ਸੰਧੂ ਜੀ ਦੀ ਸੁਚੱਜੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਏ। ਸ੍ਰ ਹਰਮੀਤ ਸਿੰਘ ਸੰਧੂ ਅਤੇ ਸ੍ਰ ਗੁਰਬਚਨ ਸਿੰਘ ਕਰਮੂੰਵਾਲਾ ਸਾਹਿਬ ਨੇ ਸ੍ਰ ਸਵਿੰਦਰ ਸਿੰਘ ਕਾਕਾ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜੀ ਆਇਆਂ ਆਖਿਆ।ਇਸ ਮੌਕੇ ਸ੍ਰ ਮਨਜੀਤ ਸਿੰਘ ਪੱਖੋਪੁਰ, ਹਰਬੰਸ ਸਿੰਘ ਫੌਜੀ ਚੋ੍ਹਲਾ ਸਾਹਿਬ, ਡਾਕਟਰ ਇੰਦਰਜੀਤ ਸਿੰਘ ਸਾਬਕਾ ਪ੍ਰੈੱਸ ਸਕੱਤਰ ਹਲਕਾ ਖਡੂਰ ਸਾਹਿਬ, ਰਾਮਜੀਤ ਸਿੰਘ ਕੱਪੜੇ ਵਾਲੇ, ਭੁਪਿੰਦਰ ਸਿੰਘ ਗਾਬੜੀਆ,ਦਇਆ ਸਿੰਘ ਚੋਹਲਾ ਖੁਰਦ, ਸੁਖਚੈਨ ਸਿੰਘ ਕਰਮੂੰਵਾਲਾ ਆਦਿ ਪਤਵੰਤੇ ਹਾਜਰ ਸਨ।

Today Now News

RELATED ARTICLES
- Advertisment -

POPULAR POSTS