
ਮੋਗਾ : ਦੋ ਦਿਨ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਖ਼ਾਲਿਸਤਾਨੀ ਝੰਡਾ ਲਗਾਉਣ ਦੇ ਨਾਲ ਹੀ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਦੇ ਮਾਮਲੇ ‘ਚ ਪੁਲਿਸ ਨੇ 7-8 ਲੋਕਾਂ ਨੂੰ ਹਿਰਾਸਤ ‘ਚ ਤਾਂ ਲੈ ਲਿਆ ਹੈ ਪਰ ਪੁਲਿਸ ਹਾਲੇ ਅਸਲ ਲੋਕਾਂ ‘ਤਕ ਨਹੀਂ ਪਹੁੰਚ ਸਕੀ। ਇਸ ਦੌਰਾਨ, ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਪਿੰਡ ਢੁੱਡੀਕੇ ਦੇ ਇਕ ਡੇਰੇ ‘ਚ ਰਾਸ਼ਟਰੀ ਝੰਡਾ ਲਹਿਰਾਉਣ ਨੂੰ ਲੈ ਕੇ ਕੱਲ੍ਹ ਤੋਂ ਵਿਵਾਦ ਚੱਲ ਰਿਹਾ ਸੀ। ਇਥੇ ਅੱਜ ਐਤਵਾਰ ਨੂੰ ਕੁਝ ਲੋਕਾਂ ਨੇ ਖ਼ਾਲਿਸਤਾਨੀ ਝੰਡਾ ਲਹਿਰਾ ਦਿੱਤਾ। ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂਕੇ ਤੇ ਫ਼ਿਰੋਜ਼ਪੁਰ ਰੋਡ ਹਾਈਵੇ ‘ਤੇ ਡਗਰੂ ਫਾਟਕ ਕੋਲ ਕੇਸਰੀ ਝੰਡੇ ਲ ਹਿਰਾਏ ਗਏ, ਪਰ ਉਹ ਖ਼ਾਲਿਸਤਾਨ ਦੇ ਝੰਡੇ ਨਹੀਂ ਹਨ। ਪੁਲਿਸ ਨੇ ਇਨ੍ਹਾਂ ਘਟਨਾਵਾਂ ਤੋਂ ਬਾਅਦ ਜ਼ਿਲ੍ਹੇ ਭਰ ‘ਚ ਗਸ਼ਤ ਤੇਜ਼ ਕਰ ਦਿੱਤੀ ਹੈ। ਧਿਆਨ ਦੇਣ ਯੋਗ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ 14 ਅਗਸਤ ਦੀ ਸਵੇਰ ਸਵਾ ਅੱਠ ਵਜੇ ਤਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਹੁੰਚੇ ਤਿੰਨ ਲੋਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪੰਜਵੀਂ ਮੰਜ਼ਿਲ ‘ਤੇ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਨਾਲ ਹੀ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ ਸੀ। ਇਸ ਘਟਨਾ ਦੇ ਕੁਝ ਸਮੇਂ ਬਾਅਦ ਕੈਨੇਡਾ ਤੋਂ ਸੋਸ਼ਲ ਮੀਡੀਆ ‘ਤੇ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਝੰਡੇ ਦੇ ਅਪਮਾਨ ਦੀ ਵੀਡੀਓ ਵੀ ਵਾਇਰਲ ਕਰ ਦਿੱਤੀ ਗਈ ਸੀ। ਪੁਲਿਸ ਵਲੋਂ ਦੋਸ਼ੀਆਂ ਦੀ ਸੂਚਨਾ ਦੇਣ ਵਾਲਿਆਂ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦੇਣ ਦੇ ਐਲਾਨ ਦੇ ਬਾਵਜੂਦ ਹਾਲੇ ਤਕ ਕੋਈ ਵੀ ਵਿਅਕਤੀ ਘਟਨਾ ਦੇ ਦੋ ਦਿਨ ਬਾਅਦ ਵੀ ਪੁਲਿਸ ਦੇ ਹੱ ਥ ਹੀਂ ਲੱਗ ਸਕਿਆ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਅੱਠ ਲੋਕਾਂ ਨੂੰ ਵਿਭਿੰਨ ਸਥਾਨਾਂ ਤੋਂ ਹਿਰਾਸਤ ‘ਚ ਲਿਆ ਹੈ, ਉਨ੍ਹਾਂ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ, ਪਰ ਕੋਈ ਮਹੱਤਵਪੂਰਨ ਸੁਰਾਗ ਪੁਲਿਸ ਦੇ ਹੱਥ ਨਹੀਂ ਲੱਗ ਸਕਿਆ ਹੈ। ਇਸੀ ਦੌਰਾਨ, ਪਤਾ ਚੱਲਿਆ ਹੈ ਕਿ ਡੇਰਾ ਬਾਬਾ ਭਗਤਰਾਮ ਢੁੱਡੀਕੇ ‘ਚ 15 ਅਗਸਤ ਨੂੰ ਪਿੰਡ ਦੇ ਸਰਪੰਚ ਨੇ ਰਾਸ਼ਟਰੀ ਝੰਡਾ ਲਹਿਰਾਇਆ ਸੀ, ਪਰ ਬਾਅਦ ‘ਚ ਕੁਝ ਲੋਕਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ, ਉਨ੍ਹਾਂ ਦਾ ਤਰਕ ਸੀ ਕਿ ਡੇਰੇ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ, ਜਿਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ ਉਥੇ ਧਾਰਮਿਕ ਝੰਡਾ ਵੀ ਲੱਗ ਸਕਦਾ ਹੈ। ਇਸ ਵਿਵਾਦ ਤੋਂ ਬਾਅਦ ਐਤਵਾਰ ਸਵੇਰੇ ਉਥੇ ਕਿਸੇ ਨੇ ਖ਼ਾਲਿਸਤਾਨ ਦਾ ਝੰਡਾ ਲਗਾ ਦਿੱਤਾ, ਸੂਚਨਾ ਮਿਲਦੇ ਹੀ ਵੱਡੀ ਸੰਖਿਆ ‘ਚ ਪੁਲਿਸ ਬਲ ਮੌਕੇ ‘ਤੇ ਪਹੁੰਚ ਗਿਆ, ਕਾਫੀ ਦੇਰ ਤਕ ਛਾਣਬੀਣ ਕੀਤੀ ਪਰ ਪੁਲਿਸ ਦੇ ਹੱਥ ਕੋਈ ਸੁਰਾਗ਼ ਨਹੀਂ ਲੱਗਾ। ਇਸਤੋਂ ਪਹਿਲਾਂ ਇਕ ਦਿਨ ਪਹਿਲਾਂ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂਕੇ ‘ਚ ਵੀ ਕੁਝ ਲੋਕਾਂ ਨੇ ਕੇਸਰੀ ਝੰਡਾ ਲਹਿਰਾਇਆ ਸੀ, ਜਿਸਨੂੰ ਲੈ ਕੇ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ। ਬਾਅਦ ‘ਚ ਥਾਣਾ ਨਿਹਾਲ ਸਿੰਘ ਵਾਲਾ ਦੇ ਥਾਣਾ ਇੰਚਾਰਜ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਝੰਡਾ ਖ਼ਾਲਿਸਤਾਨ ਦਾ ਨਹੀਂ ਹੈ। ਐਤਵਾਰ ਨੂੰ ਫ਼ਿਰੋਜ਼ਪੁਰ ਰੋਡ ‘ਤੇ ਡਗਰੂ ਫਾਟਕ ਦੇ ਨੇੜੇ ਅਧੂਰੇ ਓਵਰਬ੍ਰਿਜ ‘ਤੇ ਕਿਸੇ ਨੇ ਕੇਸਰੀ ਝੰਡਾ ਲਗਾ ਦਿੱਤਾ ਸੀ, ਹਾਲਾਂਕਿ ਬਾਅਦ ‘ਚ ਜਾਂਚ ‘ਚ ਪਤਾ ਲੱਗਾ ਕਿ ਝੰਡਾ ਖ਼ਾਲਿਸਤਾਨ ਦਾ ਨਹੀਂ ਸੀ, ਪਰ ਉਥੇ ਖ਼ਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਿਖੇ ਸਨ। ਡੀਐੱਸਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਪੁਲਿਸ ਲਗਾਤਾਰ ਮਾਮਲੇ ਦੀ ਜਾਂਚ ਕਰ ਰਹੀ ਹੈ, ਜਲਦ ਹੀ ਦੋਸ਼ੀ ਗ੍ਰਿਫ਼ਤਾਰ ਕਰ ਲਏ ਜਾਣਗੇ।





