16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਖ਼ਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ...

ਖ਼ਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਦਿੱਤੀ ਧਮਕੀ

ਸ਼ਿਮਲਾ 3 August ਖ਼ਾਲਿਸਤਾਨੀ ਸਮਰਥਕ ਤੇ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਨੇ ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਨਾਲ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਵੀ ਧਮਕੀ ਦਿੱਤੀ ਹੈ। ਨੱਡਾ ਹਿਮਾਚਲ ਦੇ ਬਿਲਾਸਪੁਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਇਹ ਧਮਕੀ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤੀ ਗਈ ਹੈ। ਇਸ ਸਬੰਧ ’ਚ ਸੂਬੇ ਦੇ ਕਈ ਪੱਤਰਕਾਰਾਂ ਨੂੰ ਅੰਤਰਰਾਸ਼ਟਰੀ ਕਾਲ ਆਈ। ਇਸ ਵਿਚ ਰਿਕਾਰਡ ਸੰਦੇਸ਼ ’ਚ ਕਿਹਾ ਗਿਆ ਹੈ ਕਿ ਅੰਦੋਲਨ ਦੇ ਕਾਰਨ ਕਿਸਾਨਾਂ ਦੀ ਮੌਤ ਲਈ ਨੱਡਾ ਜ਼ਿੰਮੇਵਾਰ ਹਨ ਕਿਉਂਕਿ ਉਹ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਹਨ। ਬਾਵਜੂਦ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਇਸ ਤੋਂ ਪਹਿਲਾਂ ਪੁਲਿਸ ਨੇ ਸਿੱਖਸ ਫਾਰ ਜਸਟਿਸ ਦੇ ਮੈਂਬਰ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਦੇਸ਼ਧ੍ਰੋਹ ‘ਤੇ ਹੋਰ ਦੋਸ਼ਾਂ ਦਾ ਕੇਸ ਦਰਜ ਕੀਤਾ ਹੈ। ਉਸ ਖ਼ਿਲਾਫ਼ ਇਹ ਕਾਰਵਾਈ ਉਸ ਵੱਲੋਂ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਦਿੱਤੀ ਧਮਕੀ ’ਤੇ ਕੀਤੀ ਗਈ ਜਿਸ ਵਿਚ ਉਸ ਨੇ ਉਨ੍ਹਾਂ ਨੂੰ ਰਾਸ਼ਟਰੀ ਝੰਡਾ ਨਾ ਲਹਿਰਾਉਣ ਲਈ ਕਿਹਾ ਸੀ। ਉਸ ਨੇ ਇਹ ਧਮਕੀ ਰਿਕਾਰਡਿਡ ਫੋਨ ਕਾਲ ਜ਼ਰੀਏ ਦਿੱਤੀ ਸੀ। ਉਸ ਖ਼ਿਲਾਫ਼ ਕੇਸ ਰਿਕਾਰਡਿਡ ਕਾਲਾਂ ਦੇ ਆਧਾਰ ’ਤੇ ਹੀ ਦਰਜ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS