16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨੌਜਵਾਨ ਵੱਲੋਂ ਨਾਨੇ ਤੇ ਮਾਸੀ ਦੀ ਗੋਲੀਆਂ ਮਾਰ ਕੇ ਹੱਤਿਆ

ਨੌਜਵਾਨ ਵੱਲੋਂ ਨਾਨੇ ਤੇ ਮਾਸੀ ਦੀ ਗੋਲੀਆਂ ਮਾਰ ਕੇ ਹੱਤਿਆ

ਹਰਿਆਣਾ ਦੇ ਕਰਨਾਲ ਜ਼ਿਲ੍ਹੇ ‘ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੇ ਪਿੰਡ ਇਛਾਨਪੁਰ ਵਿੱਚ ਇੱਕ ਨੌਜਵਾਨ ਨੇ ਆਪਣੇ ਨਾਨੇ ਅਤੇ ਮਾਸੀ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਮ੍ਰਿਤਕ ਨਾਨੇ ਦਾ ਨਾਂ ਜੋਗਿੰਦਰ ਸਿੰਘ ਅਤੇ ਮਾਸੀ ਦਾ ਨਾਂ ਪ੍ਰਬਜੋਤ ਕੌਰ ਹੈ।

ਨੌਜਵਾਨ ਬਚਪਨ ਤੋਂ ਹੀ ਆਪਣੇ ਨਾਨਕੇ ਰਹਿੰਦਾ ਸੀ। ਕਤਲ ਦੀ ਇਸ ਘਟਨਾ ਨੂੰ ਉਸ ਨੇ ਆਪਣੇ ਨਾਨੇ ਦੀ ਬੰਦੂਕ ਨਾਲ ਹੀ ਅੰਜਾਮ ਦਿੱਤਾ। ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪਿੰਡ ਦੇ ਲੋਕ ਸਹਿਮੇ ਹੋਏ ਹਨ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਮੀਨੀ ਵਿਵਾਦ ਦੇ ਚੱਲਦੇ ਨੌਜਵਾਨ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਨੌਜਵਾਨ ਮੌਕੇ ਤੋਂ ਫਰਾਰ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਮੌਕੇ ’ਤੇ ਆ ਕੇ ਦੇਖਿਆ ਤਾਂ ਜੋਗਿੰਦਰ ਸਿੰਘ ਇਕ ਪਾਸੇ ਪਿਆ ਸੀ, ਦੂਜੇ ਪਾਸੇ ਪ੍ਰਭਜੋਤ ਕੌਰ ਪਈ ਸੀ। ਫਤਿਹ ਸਿੰਘ ਬਚਪਨ ਤੋਂ ਹੀ ਆਪਣੇ ਨਾਨਕੇ ਰਹਿੰਦਾ ਸੀ। ਸਾਨੂੰ ਝਗੜੇ ਦਾ ਕਾਰਨ ਨਹੀਂ ਪਤਾ।

ਇਸ ਦੇ ਨਾਲ ਹੀ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਫਤਿਹ ਸਿੰਘ ਬਚਪਨ ਤੋਂ ਹੀ ਇੱਥੇ ਰਹਿੰਦਾ ਸੀ। ਨਾਨੇ ਨੇ ਉਸ ਨੂੰ ਪਾਲਿਆ, ਪੜ੍ਹਾਇਆ। ਸੋਮਵਾਰ ਰਾਤ ਕਰੀਬ 12 ਵਜੇ ਉਹ ਆਇਆ ਅਤੇ ਜ਼ਮੀਨ ਦੇ ਲਾਲਚ ‘ਚ ਆਪਣੇ ਨਾਨੇ ਨੂੰ ਗੋਲੀ ਮਾਰ ਦਿੱਤੀ। ਜਦੋਂਕਿ ਸੁਣਨ ਵਿਚ ਆ ਰਿਹਾ ਹੈ ਕਿ ਉਸ ਦੇ ਨਾਨੇ ਨੇ ਕੁਝ ਜ਼ਮੀਨ ਆਪਣੇ ਨਾਂ ਕਰਵਾ ਲਈ ਸੀ ਪਰ ਫਤਿਹ ਸਿੰਘ ਪੂਰੀ ਚਾਹੁੰਦਾ ਸੀ, ਜਿਸ ਨੂੰ ਲੈ ਕੇ ਵਿਵਾਦ ਕਾਫੀ ਵਧ ਗਿਆ।

Today Now News

RELATED ARTICLES
- Advertisment -

POPULAR POSTS