17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਰੇਲਵੇ ਸਟੇਸ਼ਨ ਤੇ ਲੱਗਾ ਕਿਸਾਨ ਮੋਰਚਾ ਅੱਜ 145 ਵੇਂ ਦਿਨ ਵੀ ਜਾਰੀ...

ਰੇਲਵੇ ਸਟੇਸ਼ਨ ਤੇ ਲੱਗਾ ਕਿਸਾਨ ਮੋਰਚਾ ਅੱਜ 145 ਵੇਂ ਦਿਨ ਵੀ ਜਾਰੀ ਰਿਹਾ : ਸੰਯੁਕਤ ਮੋਰਚਾ

ਮੋਦੀ ਕੋਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ : ਕਿਸਾਨ ਜੱਥੇਬੰਦੀਆਂ

ਮਾਨਸਾ ( ਗੁਰਜੰਟ ਸਿੰਘ ਬਾਜੇਵਾਲੀਆ) : ਰੇਲਵੇ ਸਟੇਸ਼ਨ ਤੇ ਲੱਗਾ ਕਿਸਾਨ ਮੋਰਚਾ ਅੱਜ 145 ਵੇ ਦਿਨ ਵਿੱਚ ਦਾਖਲ ਹੋ ਗਿਆ , ਕਿਸਾਨਾਂ,ਮਜਦੂਰਾਂ ਨੇ ਨਾਅਰੇਬਾਜੀ ਕਰਦਿਆਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕੀਤੇ ਜਾਣ, ਐਮ. ਐੱਸ. ਪੀ. ਤੇ ਦੇਸ਼ ਵਿਆਪੀ ਕਾਨੂੰਨ ਬਣਾਇਆ ਜਾਵੇ, ਜੇਲ੍ਹ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਝੂਠੇ ਪੁਲਿਸ ਕੇਸ ਖਾਰਜ ਕੀਤੇ ਜਾਣ । ਇਸ ਮੌਕੇ ਤੇ ਸੰਬੋਧਨ ਕਰਦਿਆਂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ, ਬਲਵਿੰਦਰ ਖਿਆਲਾ, ਤੇਜ ਸਿੰਘ ਚਕੇਰੀਆਂ , ਬਾਬਾ ਬੋਹੜ ਸਿੰਘ , ਮੱਖਣ ਸਿੰਘ ਉੱਡਤ , ਰਤਨ ਭੋਲਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਚੰਦ ਕਾਰਪੋਰੇਟ ਘਰਾਣਿਆਂ ਨੂੰ ਮਾਲਾਮਾਲ ਕਰਨ ਦੀ ਚਿੰਤਾ ਹੈ , ਦੇਸ਼ ਦੇ ਕਿਸਾਨਾਂ, ਮਜਦੂਰਾਂ ਦੀ ਨਹੀਂ ।ਉਹਨਾਂ ਕਿਹਾ ਕਿ ਦੇਸ਼ ਦਾ ਕਿਸਾਨ 89 ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਦੇ ਬਾਰਡਰ ਤੇ ਸੰਘਰਸ਼ ਕਰ ਰਿਹਾ ਤੇ ਹੁਣ ਤਕ 230 ਤੋ ਵੱਧ ਕਿਸਾਨ ਸਹੀਦ ਹੋ ਚੁੱਕਿਆ , ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਗੁਣਗਾਨ ਕਰਨ ਵਿੱਚ ਮਸਤ ਹੋ ਰਹੀ ਹੈ । ਉਹਨਾਂ ਕਿਹਾ ਕਿ ਕਾਲੇ ਕਾਨੂੰਨਾਂ ਦੀ ਵਾਪਸੀ ਤਕ ਸੰਘਰਸ ਜਾਰੀ ਰਹੇਗਾ , ਜੇਕਰ ਮੋਦੀ ਸਰਕਾਰ ਨੇ ਇਹ ਕਾਲੇ ਕਾਨੂੰਨ ਵਾਪਸ ਨਾ ਲਏ ਤੇ ਇਸ ਦੀ ਭਾਰੀ ਕੀਮਤ ਮੋਦੀ ਸਰਕਾਰ ਨੂੰ ਚਕਾਨੀ ਪਵੇਗੀ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਮਾਨਸਾ , ਕ੍ਰਿਸ਼ਨ ਜੋਗਾ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Today Now News

RELATED ARTICLES
- Advertisment -

POPULAR POSTS