
ਖੰਨਾ, 19 ਜਨਵਰੀ (ਪਰਮਜੀਤ ਸਿੰਘ ਧੀਮਾਨ)- ਅੱਜ ਵਿਧਾਨ ਸਭਾ ਹਲਕਾ ਖੰਨਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਵੱਲੋਂ ਲਲਹੇੜੀ ਰੋਡ ਚੌਂਕ ਵਿਖੇ ਆਪਣਾ ਚੋਣ ਦਫ਼ਤਰ ਖੋਲ੍ਹ ਕੇ ਆਪਣੀ ਤੀਜੀ ਪਾਰੀ ਲਈ ਚੋਣ ਪ੍ਰਚਾਰ ਅਰੰਭ ਦਿੱਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਕੋਟਲੀ ਨੇ ਕਿਹਾ ਕਿ ਇਸ ਵਾਰ ਕਾਂਗਰਸ ਸੂਬੇ ਵਿਚ ਅਮਨ-ਸ਼ਾਂਤੀ, ਤਰੱਕੀ ਦੇ ਖੁਸ਼ਹਾਲੀ ਦੀ ਸਾਡਾ ਮੁੱਖ ਮੁਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਖੰਨਾ ਹਲਕੇ ਦੇ ਲੋਕਾਂ ਨੂੰ ਉਨ੍ਹਾਂ ’ਤੇ ਵਿਸ਼ਵਾਸ਼ ਪ੍ਰਗਟਿਆ ਸੀ, ਉਨ੍ਹਾਂ ਵੱਲੋਂ ਹਲਕੇ ਵਿਚ ਕਰੋੜਾਂ ਰੁਪਏ ਦੀ ਗ੍ਰਾਂਟ ਨਾਲ ਕਾਰਜ ਕਰਵਾਉਣ ਦੇ ਯਤਨ ਕੀਤੇ ਗਏ ਹਨ, ਸ਼ਹਿਰ ਦੀ ਸਭ ਤੋਂ ਪੁਰਾਣੀ ਲਾਇਨੋਂ ਪਾਰ ਇਲਾਕੇ ਵਿਚ ਸੀਵਰੇਜ ਦੇ ਵਾਟਰ ਸਪਲਾਈ ਦੀਆਂ ਲਾਇਨਾਂ ਵਿਛਾਈਆਂ ਜਾ ਚੁੱਕੀਆਂ ਹੈ, ਜਿਸ ਦੌਰਾਨ ਭਾਵੇਂ ਕਿ ਇਲਾਕੇ ਵਿਚ ਕੰਮ ਚੱਲਣ ਕਰਕੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਜ਼ਰੂਰ ਕਰਨਾ ਪਿਆ ਹੈ, ਪ੍ਰੰਤੂ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਇਸ ਨਾਲ ਵੱਡੀ ਰਾਹਤ ਜ਼ਰੂਰ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਖੰਨਾ ਨੂੰ ਜ਼ਿਲਾ ਬਣਾਉਣ ਦੀ ਮੰਗ ’ਤੇ ਉਹ ਦ੍ਰਿੜ ਹਨ, ਜਿਸ ਲਈ ਉਨ੍ਹਾਂ ਪੰਜਾਬ ਕੈਬਨਿਟ ਵਿਚ ਆਪਣੀ ਮੰਗ ਦਰਜ਼ ਵੀ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਦੁਬਾਰਾ ਸੂਬੇ ਵਿਚ ਕਾਂਗਰਸ ਦੀ ਸਰਕਾਰ ਲਿਆਉਣਗੇ ਅਤੇ ਉਹ ਹਲਕੇ ਦੇ ਲੋਕਾਂ ਦੀ ਮੰਗ ਖੰਨਾ ਨੂੰ ਜ਼ਿਲਾ ਬਣਾਉਣ ’ਤੇ ਇਮਾਨਦਾਰੀ ਨਾਲ ਪਹਿਰਾ ਦਿੰਦੇ ਹੋਏ ਅਗਾਮੀ ਸਰਕਾਰ ਵਿਚ ਇਸ ਨੂੂੰ ਪੂਰਾ ਕਰਵਾਉਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਲਕੇ ਦੇ ਲੋਕਾਂ ਨੇ ਪਹਿਲਾਂ 02 ਵਾਰ ਉਨ੍ਹਾਂ ’ਤੇ ਭਰੋਸਾ ਜਿਤਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਇਸ ਵਾਰ ਵੀ ਹਲਕੇ ਵਿਚ ਉਨ੍ਹਾਂ ਦੀ ਅਗਵਾਈ ਹੇਠਾਂ ਕਾਂਗਰਸ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਕਰਵਾਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਮੌਕਾ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਹਲਕਾ ਖੰਨਾ ਦੇ ਰਹਿੰਦੇ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ, ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ, ਏ. ਐਸ. ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਜ਼ਿਲਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਇਕੋਲਾਹਾ, ਬਲਾਕ ਕਾਂਗਰਸ ਪ੍ਰਧਾਨ ਜਤਿੰਦਰ ਪਾਠਕ, ਵਿਕਾਸ ਮਹਿਤਾ, ਅੰਕਿਤ ਸ਼ਰਮਾ, ਹਰਦੀਪ ਨੀਨੂੂੰ, ਅਰਵਿੰਦਰ ਸਿੰਘ ਟੀਟੂੁ, ਐਡਵੋਕੇਟ ਕੁਲਵਿੰਦਰ ਸਿੰਘ, ਦੀਪੀ ਢੀਂਡਸਾ, ਅਮਿਤ ਤਿਵਾੜੀ, ਸੁਧੀਰ ਜੋਸ਼ੀ, ਚੰਦਨ ਨੇਗੀ, ਜਸਵੀਰ ਕੌਰ ਨਾਫਰੀ, ਗੀਤਾ ਵਸ਼ਿਸ਼ਟ, ਪ੍ਰਿਆ ਧੀਮਾਨ, ਰਾਜਿੰਦਰ ਕੌਰ ਲਿਬੜਾ, ਨਿਸ਼ਾ ਸ਼ਰਮਾ, ਸਕੁੰਤਲਾ ਰਾਣੀ, ਸੋਹਨ ਲਾਲ ਲਖੀਆ, ਸਾਬਕਾ ਸਰਪੰਚ ਜਸਪਾਲ ਸਿੰਘ ਹੋਲ, ਦਰਸ਼ਨ ਮਸ਼ਾਲ, ਸੁਰਿੰਦਰ ਬਾਵਾ, ਗੁਰਮੀਤ ਨਾਗਪਾਲ, ਡਾ. ਗੁਰਮੁੱਖ ਸਿੰਘ ਚਾਹਲ, ਹਰਦੇਵ ਸਿੰਘ, ਰੋਸ਼ਾ, ਸਰਪੰਚ ਗੁਰਵਿੰਦਰ ਸਿੰਘ ਈਸੜੂ, ਰਾਜੇਸ਼ ਜੋਸ਼ੀ, ਤਰੁਣ ਲੁੰਬਾ, ਅਮਰੀਕ ਸਿੰਘ ਰਾਜਪੂਤ, ਬਲਵੀਰ ਸਿੰਘ ਰਸੂਲੜਾ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।




