16.8 C
Chandigarh

TODAY NOW NEWS

Friday, March 20, 2026
HomeBREAKING NEWSਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਹੀ ਸਰਕਾਰ ’ਤੇ ਖੜ੍ਹੇ ਕੀਤੇ ਸਵਾਲ,...

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਹੀ ਸਰਕਾਰ ’ਤੇ ਖੜ੍ਹੇ ਕੀਤੇ ਸਵਾਲ, ਚਿੱਠੀ ਲਿਖ ਕੀਤੀ ਸ਼ਿਕਾਇਤ

ਚੰਡੀਗੜ੍ਹ: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹਿਬਲਾ ਕਲਾਂ ਅਤੇ ਕੋਟਕਪੂਰ ਗੋਲੀਕਾਂਡ ਮਾਮਲੇ ਸਬੰਧੀ ਚਿੱਠੀ ਲਿਖੀ ਗਈ ਹੈ। ਚਿੱਠੀ ਲਿਖ ਕੁੰਵਰ ਵਿਜੇ ਪ੍ਰਤਾਪ ਨੇ ਬਹਿਬਲਾ ਕਲਾਂ ਅਤੇ ਕੋਟਕਪੂਰ ਗੋਲੀਕਾਂਡ ਮਾਮਲੇ ਸਬੰਧੀ ਚਲ ਰਹੇ ਮਾਮਲਿਆਂ ਅਤੇ ਪਟੀਸ਼ਨਾਂ ਨੂੰ ਸਹੀ ਢੰਗ ਨਾਲ ਦੇਖਣ ਦੀ ਗੱਲ ਆਖੀ ਹੈ। ਇਸ ਚਿੱਠੀ ਨਾਲ ਉਨ੍ਹਾਂ ਨੇ ਆਪਣੀ ਹੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਖੜੇ ਕਰ ਦਿੱਤੇ ਹਨ।ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਸੀਐੱਮ ਨੂੰ ਭੇਜੀ ਚਿੱਠੀ ’ਚ ਲਿਖਿਆ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਵਿਖੇ ਬਹਿਬਲਾ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਸਬੰਧੀ ਕਈ ਮਾਮਲੇ ਅਤੇ ਰਿਟ ਪਟੀਸ਼ਨ ਪੈਡਿੰਗ ਹਨ। ਇਨ੍ਹਾਂ ਸਬੰਧੀ ਉਨ੍ਹਾਂ ਨੂੰ ਇੱਕ ਮਾਧਿਅਮ ਜ਼ਰੀਏ ਪਤਾ ਚੱਲਿਆ ਹੈ ਕਿ ਸਰਕਾਰ ਵੱਲੋਂ ਇਨ੍ਹਾਂ ਪੈਡਿੰਗ ਮਾਮਲਿਆਂ ਅਤੇ ਰਿਟ ਪਟੀਸ਼ਨਾਂ ਨੂੰ ਸਹੀ ਢੰਗ ਨਾਲ ਨਹੀਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਫਰੀਦਕੋਟ ਸੈਸ਼ਨ ਕੋਰਟ ਚ ਚੱਲ ਰਹੇ ਕੇਸ ਵੀ ਅੱਗੇ ਵਧ ਨਹੀਂ ਰਹੇ ਹਨ। ਪਹਿਲਾਂ ਵੀ ਇਸੇ ਤਰ੍ਹਾਂ ਕਾਰਨ ਹੀ ਉਨ੍ਹਾਂ ਨੇ 9 ਅਪ੍ਰੈਲ 2021 ਨੂੰ ਆਈਪੀਐਸ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਉਨ੍ਹਾਂ ਆਪਣੀ ਚਿੱਠੀ ’ਚ ਅੱਗੇ ਕਿਹਾ ਮੁਲਜ਼ਮ ਕਾਫੀ ਕੋਸ਼ਿਸ਼ ਕਰ ਰਹੇ ਹਨ ਕਿ ਫਰੀਦਕੋਟ ਸੈਸ਼ਨ ਕੋਰਟ ਚ ਚੱਲ ਰਹੀ ਜਾਂਚ ਅਤੇ ਸੁਣਵਾਈ ਤੋਂ ਖੁਦ ਨੂੰ ਬਰੀ ਕਰਵਾਉਣ ਲਈ ਜੁੱਟੇ ਹੋਏ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ 20 ਮਈ 2022 ਨੂੰ ਪੰਜਾਬ ਹਰਿਆਣਾ ਹਾਈਕੋਰਟ ਚ ਕਈ ਮਾਮਲੇ ਸੁਣੇ ਜਾਣੇ ਹਨ ਇੱਕ ਪਾਸੇ ਮਾਮਲਿਆਂ ਦੀ ਸੁਣਵਾਈ ਸੈਸ਼ਨ ਕੋਰਟ ਚ ਚਲ ਰਹੀ ਹੈ ਅਤੇ ਦੂਜੇ ਪਾਸੇ ਮੁਲਜ਼ਮਾਂ ਵੱਲੋਂ ਸਿਵਲ ਲਿਟਿਗੇਸ਼ਨ ਦਾਖਿਲ ਕੀਤੀ ਗਈ ਹੈ ਜੋ ਮੁਲਜ਼ਮਾਂ ਦੀ ਮੰਸ਼ਾਂ ਨੂੰ ਸਾਫ ਜ਼ਾਹਿਰ ਕਰ ਰਹੀ

Today Now News

RELATED ARTICLES
- Advertisment -

POPULAR POSTS