
ਫਿਰੋਜ਼ਪੁਰ, 11 ਨਵੰਬਰ (ਹਰਜਿੰਦਰ ਸਿੰਘ ਕਤਨਾ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਜਿਥੇ ਸਮਾਜ ਭਲਾਈ ਦੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ, ਉਸੇ ਲੜੀ ਤਹਿਤ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਾਬਾ ਹਰਭਜਨ ਸਿੰਘ ਕਾਰ ਸੇਵਾ ਭਰਤਗੜ੍ਹ ਸਾਹਿਬ, ਜੰਡ ਸਾਹਿਬ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ‘‘ਸੰਨੀ ਓਬਰਾਏ’ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ’’ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ, ਭਰਤਗੜ੍ਹ, ਜ਼ਿਲ੍ਹਾ ਰੂਪਨਗਰ ਦਾ ਉਦਘਾਟਨ ਅੱਜ ਸ੍ਰੀ ਰਾਣਾ ਕੇ.ਪੀ. ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਪ੍ਰੋ. ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ, ਡਾ. ਐਸ.ਪੀ. ਸਿੰਘ ਓਬਰਾਏ ਅਤੇ ਸ੍ਰੀ ਰਾਣਾ ਕੇ.ਪੀ. ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਦਾ ਬਾਬਾ ਹਰਭਜਨ ਸਿੰਘ ਕਾਰ ਸੇਵਾ ਭਰਤਗੜ੍ਹ ਸਾਹਿਬ, ਜੰਡ ਸਾਹਿਬ ਵਾਲਿਆਂ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਦੌਰਾਨ, ਸਲਾਹਕਾਰ ਸਿਹਤ ਸੇਵਾਵਾਂ ਡਾ. ਦਲਜੀਤ ਸਿੰਘ ਗਿੱਲ, ਰੂਪਨਗਰ ਇਕਾਈ ਦੇ ਪ੍ਰਧਾਨ ਸ੍ਰੀ. ਜੇ.ਕੇ. ਜੱਗੀ ਸਮੇਤ ਸਮੂਹ ਰੂਪਨਗਰ ਇਕਾਈ, ਬਾਬਾ ਗੁਰਜੰਟ ਸਿੰਘ, ਸ. ਅੰਮ੍ਰਿਤਪਾਲ ਸਿੰਘ ਅਤੇ ਸ੍ਰੀ ਗੁਰੂ ਤੇਗ ਬਹਾਦਰ ਸੇਵਾ ਸੁਸਾਇਟੀ ਭਰਤਗੜ੍ਹ ਆਦਿ ਹਾਜ਼ਿਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਪ੍ਰੋ. ਡਾ. ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 50 ਲੈਬੋਰਟਰੀਆਂ ਖੋਲ੍ਹਣ ਦਾ ਟੀਚਾ ਮੀਥਿਆ ਗਿਆ ਹੈ। ਜਿਸ ਸਦਕਾ ਹੁਣ ਤੱਕ 40 ਦੇ ਕਰੀਬ ਲੈਬੋਰਟਰੀਆਂ ਰਹੀਆਂ ਹਨ ਅਤੇ ਜਲਦ ਹੀ 6 ਹੋਰ ਲੈਬੋਰਟਰੀਆਂ ਹਰਿਆਣਾ ਦੇ ਵੱਖ-ਵੱਖ ਜਿਲਿਆਂ ‘ਚ ਖੋਲ੍ਹੀਆ ਜਾਣਗੀਆਂ। ਡਾ. ਓਬਰਾਏ ਨੇ ਕਿਹਾ ਕਿ 31 ਦਸੰਬਰ ਤੱਕ 50 ਲੈਬੋਰਟਰੀਆਂ ਖੋਲ੍ਹਣ ਦਾ ਟੀਚਾ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬੋਰਟਰੀਆਂ ਦਾ ਫ਼ਾਇਦਾ ਉਨ੍ਹਾਂ ਲੋਕਾਂ ਨੂੰ ਹੋਇਆ ਜਿਨ੍ਹਾਂ ਲਈ ਆਪਣੀ ਗੰਭੀਰ ਬਿਮਾਰੀਆਂ ਦਾ ਇਲਾਜ ਕਰਵਾਉਣਾ ਅੱਜ ਦੇ ਸਮੇਂ ਦੌਰਾਨ ਬਹੁਤ ਮਹਿੰਗਾ ਹੋਇਆ ਪਿਆ ਹੈ ਅਤੇ ਹੁਣ ਉਹ ਸੌਖੇ ਤਰੀਕੇ ਨਾਲ ਆਪਣਾ ਟੈਸਟ ਕਰਵਾ ਕੇ ਟਰੱਸਟ ਦੀਆਂ ਸਹੂਲਤਾਵਾਂ ਦਾ ਲਾਭ ਉਠਾ ਰਹੇ ਹਨ।





