16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨਾਂ ਦੀ ਜਿੱਤ ਤੋਂ ਬਾਅਦ ਘਰ ਵਾਪਸੀ ਦੀ ਖੁਸ਼ੀ ਵਿੱਚ ਪਿੰਡ ਸਤੀਏ...

ਕਿਸਾਨਾਂ ਦੀ ਜਿੱਤ ਤੋਂ ਬਾਅਦ ਘਰ ਵਾਪਸੀ ਦੀ ਖੁਸ਼ੀ ਵਿੱਚ ਪਿੰਡ ਸਤੀਏ ਵਾਲਾ ਵਲੋਂ ਵੰਡੇ ਲੱਡੂ

ਫਿਰੋਜ਼ਪੁਰ 11 ਦਸੰਬਰ () ਪਿਛਲੇ ਸਾਲ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਜਿਸ ਵਿੱਚ ਲਗਭਗ 700 ਦੇ ਕਰੀਬ ਕਿਸਾਨਾਂ ਦੀਆਂ ਸ਼ਹਾਦਤਾਂ ਹੋਈਆਂ ਅਤੇ ਓਸ ਤੋਂ ਬਾਅਦ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਹ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਅਤੇ ਕਿਸਾਨਾਂ ਦੀ ਜਿੱਤ ਹੋਈ, ਅੱਜ ਜਿੱਤ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਦੀ ਘਰ ਵਾਪਸੀ ਦੀ ਖੁਸ਼ੀ ਵਿੱਚ ਫਿਰੋਜ਼ਪੁਰ ਦੇ ਪਿੰਡ ਸਤੀਏਵਾਲਾ ਦੀ ਸਮੂਹ ਨਗਰ ਨਿਵਾਸੀਆਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਸ਼ੁਕਰਾਨਾ ਕੀਤਾ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਜ਼ਾਹਰ ਕੀਤੀ ਗਈ। ਇਸ ਮੌਕੇ ਸਮੂਹ ਨਗਰ ਨਿਵਾਸੀਆਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਦੀ ਮੰਗ ’ਤੇ ਲਿਆਂਦੇ ਸਨ ਜੋ ਕਿ ਕਿਸਾਨ ਮਾਰੂ ਸਨ ਅਤੇ ਪੰਜਾਬ ਦੇ ਨਾਲ ਹਰਿਆਣਾਂ, ਯੂਪੀ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਨੇ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਬੀਤੇ ਇਕ ਸਾਲ ਤੋਂ ਦਿੱਲੀ ਵਿਖੇ ਕੇਂਦਰ ਦੀ ਹਿੱਕ ’ਤੇ ਮੰਜਾਂ ਡਾਇਆ ਹੋਇਆ ਸੀ ਜਿਸ ਕਾਰਨ ਮਜ਼ਬੂਰ ਹੋ ਕਿ ਮੋਦੀ ਸਰਕਾਰ ਨੇ ਇਹ ਕਾਲੇ ਕਾਨੂੰਨ ਵਾਪਸ ਲੈਣੇ ਪਏ ਜੋ ਕਿਸਾਨਾਂ ਦੀ ਵੱਡੀ ਜਿੱਤ ਹੈ।ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੇ ਏਕੇ ਕਰਕੇ ਹੀ ਸੰਭਵ ਹੋਇਆ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਇਨਸਾਫ ਪਸੰਦ ਲੋਕ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS