16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਭਾਸ਼ਾ ਵਿਭਾਗ ਮਾਨਸਾ ਨੇ ਕਰਵਾਏ ਵੱਖ—ਵੱਖ ਵੰਨਗੀਆਂ ਦੇ ਮੁਕਾਬਲੇ

ਭਾਸ਼ਾ ਵਿਭਾਗ ਮਾਨਸਾ ਨੇ ਕਰਵਾਏ ਵੱਖ—ਵੱਖ ਵੰਨਗੀਆਂ ਦੇ ਮੁਕਾਬਲੇ

ਮਾਨਸਾ, 21 ਅਕਤੂਬਰ /ਗੁਰਜੰਟ ਸਿੰਘ ਬਾਜੇਵਾਲੀਆ/ ਜਿ਼ਲ੍ਹਾ ਭਾਸ਼ਾ ਅਫ਼ਸਰ ਸ਼੍ਰੀਮਤੀ ਸੁਖਪ੍ਰੀਤ ਕੌਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਜਿ਼ਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਨ ਤੇ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਜਿ਼ਲ੍ਹੇ ਦੇ ਵੱਖ—ਵੱਖ ਸਕੂਲਾਂ ਨੇ ਭਾਗ ਲਿਆ।
ਉਨ੍ਹਾਂ ਦੱਸਿਆ ਕਿ ਵਰਗ (ਲੇਖ) ਵਿਚ ਸੁਮਨਪ੍ਰੀਤ ਕੌਰ ਮਾਲਵਾ ਪਬਲਿਕ ਸਕੂਲ ਖਿਆਲਾ ਕਲਾਂ ਨੇ ਪਹਿਲਾ, ਦੂਸਰਾ ਸਥਾਨ ਖੁਸ਼ਪ੍ਰੀਤ ਕੌਰ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਕਲਾਂ ਅਤੇ ਤੀਸਰਾ ਸਥਾਨ ਹਰਮਨਦੀਪ ਕੌਰ ਸਰਕਾਰੀ ਹਾਈ ਸਕੂਲ ਮੰਢਾਲੀ ਨੇ ਪ੍ਰਾਪਤ ਕੀਤਾ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾ (ਕਹਾਣੀ) ਵਿਚ ਮਨਜੀਤ ਕੌਰ ਸਰਕਾਰੀ ਮਿਡਲ ਸਕੂਲ ਬੱਪੀਆਣਾ ਨੇ ਪਹਿਲਾ ਸਥਾਨ, ਦੂਸਰਾ ਸਥਾਨ ਸੁਖਵਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਗੜ੍ਹ ਅਤੇ ਤੀਸਰਾ ਸਥਾਨ ਲਵਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਹੀਰੇਵਾਲਾ ਨੇ ਪ੍ਰਾਪਤ ਕੀਤਾ।
ਉਨ੍ਹਾਂ ਦੱਸਿਆ ਕਿ (ਕਵਿਤਾ ਲਿਖਣ) ਵਿਚ ਗਗਨਦੀਪ ਕੌਰ ਸਰਕਾਰੀ ਹਾਈ ਸਕੂਲ ਮੰਢਾਲੀ ਨੇ ਪਹਿਲਾ, ਸਥਾਨ, ਦੂਸਰਾ ਸਥਾਨ ਸੁਲਤਾਨਾ ਬੇਗਮ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੁੂਲ ਮਾਨਸਾ ਅਤੇ ਮਨਪ੍ਰੀਤ ਕੌਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ (ਕਵਿਤਾ ਗਾਇਨ) ਵਿਚ ਅਰਪਨ ਕੌਰ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਕਲਾਂ ਨੇ ਪਹਿਲਾ, ਅਮਨਦੀਪ ਕੌਰ ਸਰਕਾਰੀ ਮਿਡਲ ਸਕੂਲ ਹੀਰੇਵਾਲਾ ਨੇ ਦੂਜਾ ਅਤੇ ਲਖਵਿੰਦਰ ਕੌਰ ਸਰਕਾਰੀ ਮਿਡਲ ਸਕੂਲ ਬੱਪੀਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਉੱਘੇ ਸਾਹਿਤਕਾਰ ਸ੍ਰੀ ਅਮੋਲਕ ਸਿੰਘ ਡੇਲੂਆਣਾ, ਸ਼੍ਰੀ ਰਾਜਵਿੰਦਰ ਸਿੰਘ ਅਤੇ ਡਾ: ਗੁਰਪ੍ਰੀਤ ਕੌਰ ਨੇ ਕੀਤੀ।

Today Now News

RELATED ARTICLES
- Advertisment -

POPULAR POSTS