
ਭਾਸ਼ਾ ਵਿਭਾਗ ਮੋਗਾ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਵਸ ਦਾ ਆਯੋਜਨ

ਮੋਗਾ 21 ਫਰਵਰੀ: 21 ਫਰਵਰੀ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਂਦੇ ਕੌਮਾਂਤਰੀ ਮਾਂ-ਬੋਲੀ ਦਿਵਸ ਦੇ ਪ੍ਰਸੰਗ ਵਿਚ ਭਾਸ਼ਾ ਵਿਭਾਗ ਮੋਗਾ ਵੱਲੋਂ ਸ਼ਾਨਦਾਰ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਸ. ਬਲਦੇਵ ਸਿੰਘ ਸੜਕਨਾਮਾ ਨੇ ਕੀਤੀ। ਉਨ੍ਹਾਂ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਕੇਸ਼ ਕੁਮਾਰ ਮੱਕੜ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਪ੍ਰਭਦੀਪ ਸਿੰਘ ਨੱਥੋਵਾਲ, ਸ਼੍ਰੀ ਕੇ.ਐੱਲ. ਗਰਗ, ਅਮਰ ਸੂਫ਼ੀ, ਡਾ. ਸੁਰਜੀਤ ਸਿੰਘ ਦੌਧਰ, ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੇ ਸਭ ਨੂੰ ਜੀ ਆਇਆਂ ਕਿਹਾ। ਸਮਾਗਮ ਦੀ ਸ਼ੁਰੂਆਤ ਮਾਤ-ਭਾਸ਼ਾ ਲਈ ਅਹਿਦ ਨਾਲ ਕੀਤੀ ਗਈ।
- Advertisment -


