17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਐਸ.ਸੀ.ਵਿੰਗ ਯੂਥ ਦੇ ਦਿਹਾਤੀ ਪ੍ਰਧਾਨ ਸੋਹਣ ਸਿੰਘ ਚੁੱਪਕੀਤੀ ਆਪਣੇ ਸਾਥੀਆਂ ਸਮੇਤ ਕਾਂਗਰਸ...

ਐਸ.ਸੀ.ਵਿੰਗ ਯੂਥ ਦੇ ਦਿਹਾਤੀ ਪ੍ਰਧਾਨ ਸੋਹਣ ਸਿੰਘ ਚੁੱਪਕੀਤੀ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਅਕਾਲੀ ਦਲ ‘ਚ ਸ਼ਾਮਿਲ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਦਿੱਤਾ ਜਾਵੇਗਾ ਮਾਣ-ਸਨਮਾਣ:- ਮੱਖਣ ਬਰਾੜ

ਮੋਗਾ (ਹੈਪੀ-ਹਰਪਾਲ) : ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਪਾਰਟੀ ਵੱਲੋਂ ਐਸ.ਸੀ.ਵਿੰਗ ਦੇ ਦਿਹਾਤੀ ਪ੍ਰਧਾਨ ਅਤੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਪਿੰਡ ਚੁੱਪਕੀਤੀ ਦੇ ਮੌਜੂਦਾ ਪ੍ਰਧਾਨ ਸੋਹਣ ਸਿੰਘ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਘੱਲ ਕਲਾਂ ਦੇ ਯੂਥ ਪ੍ਰਧਾਨ ਜਸਵੀਰ ਸਿੰਘ ਸੋਨੂੰ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਕਾਂਗਰਸ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੋਹਣ ਸਿੰਘ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਿੱਚ ਮਿਹਨਤੀ ਵਰਕਰਾਂ ਦੀ ਕੋਈ ਪੁੱਛਗਿੱਛ ਨਹੀਂ ਹੈ ਅਤੇ ਕਾਂਗਰਸ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਵੱਲੋਂ ਸੱਤਾ ਹਥਿਆਉਣ ਲਈ ਪੰਜਾਬ ਦੀ ਜਨਤਾਂ ਨਾਲ ਜੋ ਘਰ-ਘਰ ਨੌਕਰੀ, ਸ਼ਗਨ ਸਕੀਮ, ਪੈਨਸ਼ਨ ਸਕੀਮ ਆਦਿ ਵਰਗੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਉਹ ਸਭ ਬੇ ਬੁਨਿਆਦ ਹਨ।ਜਿਸ ਕਾਰਨ ਮੈਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ 10 ਸਾਲਾਂ ਵਿੱਚ ਪੰਜਾਬ ਦੇ ਭਲੇ ਲਈ ਕੀਤੇ ਗਏ ਸ਼ਲਾਘਾਯੋਗ ਕੰਮਾਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਇਸ ਸਮੇਂ ਸ.ਬਰਾੜ ਨੇ ਯੂਥ ਪ੍ਰਧਾਨ ਸੋਹਣ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਕਰਦਿਆ ਕਿਹਾ ਕਿ ਪੰਜਾਬ ਦੇ ਲੋਕ ਹੁਣ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ।ਜਿਸਦਾ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੇਣਗੇ। ਸ.ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਹਰੇਕ ਆਗੂ ਬਣਦੀ ਯੋਗ ਨੁਮਾਇੰਦਗੀ ਅਨੁਸਾਰ ਮਾਣ ਸਨਮਾਣ ਦਿੱਤਾ ਜਾਵੇਗਾ। ਇਸ ਸਮੇਂ ਸ਼ਾਮਿਲ ਹੋਣ ਵਾਲਿਆ ਵਿੱਚ ਰਾਜਦੀਪ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ, ਸਤਨਾਮ ਸਿੰਘ, ਪ੍ਰਗਟ ਸਿੰਘ, ਪ੍ਰਦੀਪ ਸਿੰਘ,ਅਮਮ੍ਰਿਤਪਾਲ ਸਿੰਘ, ਆਸ਼ੂ,ਮਨਜਿੰਦਰ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ ਅਤੇ ਗੁਰਵਿੰਦਰ ਸਿੰਘ ਹਾਜਰ ਸਨ। ਇਸ ਮੌਕੇ ਜਸਵੀਰ ਸਿੰਘ ਸੋਨੂੰ ਯੂਥ ਪ੍ਰਧਾਨ ਸਰਕਲ ਘੱਲ ਕਲਾਂ, ਜੋਧਾ ਸੰਘਾ ਡਰੋਲੀ ਭਾਈ, ਗੁਰਮੀਤ ਸਿੰਘ ਚੀਮਾ, ਮਨਧੀਰ ਸਿੰਘ ਮੋਠਾਂਵਾਲੀ, ਜਗਸੀਰ ਸਿੰਘ ਮੋਠਾਂਵਾਲੀ, ਗੁਰਨਾਨਕ ਸਿੰਘ ਮੋਠਾਵਾਲੀ ਆਦਿ ਹਾਜਰ ਸਨ।

Today Now News

RELATED ARTICLES
- Advertisment -

POPULAR POSTS