ਪੋਕਸੋ ਐਕਟ 2012 ਸਬੰਧੀ ਦਿੱਤੀ ਜਾਣਕਾਰੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਅਗਾਮੀ 14 ਨਵੰਬਰ ਨੂੰ ਮਨਾਏ ਜਾਣ ਵਾਲੇ ਬਾਲ ਦਿਵਸ ਨੂੰ ਅੱਜ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਫਫੜੇ ਭਾਈਕੇ ਵਿਖੇ ਮਨਾਇਆ ਗਿਆ. ਇਸ ਸਬੰਧੀ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ ਜੂਡੀਸੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਬਾਲ ਦਿਵਸ ਮਨਾਉਣਾ ਮਹਿਜ ਇੱਕ ਰਸਮ ਨਹੀ ਹੋਣੀ ਚਾਹੀਦੀ ਸਗੋਂ ਸਾਰੇ ਨਾਗਰਿਕਾਂ ਨੂੰ ਬਾਲਾਂ ਪ੍ਰਤੀ ਜ਼ਿੰਮੇਵਾਰ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਲਾਂ ਨੂੰ ਕੁਪੋਸ਼ਣ ਤੋਂ ਬਚਾਉਣਾ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੋਡਲ ਅਫਸਰ ਐਡਵੋਕੇਟ ਬਲਵੰਤ ਭਾਟੀਆ ਨੇ ਸੰਬੋਧਨ ਦੌਰਾਨ ਬਾਲਾਂ ਲਈ ਸਿੱਖਿਆ ਦੇ ਅਧਿਕਾਰ ਉੱਪਰ ਵਿਸਥਾਰ ਸਹਿਤ ਚਰਚਾ ਕੀਤੀ ਅਤੇ ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਲਈ ਬਣੇ ਕਾਨੂੰਨ ਪੋਕਸੋ ਐਕਟ 2012 ਦੀਆਂ ਵਿਵਸਥਾਵਾਂ ਬਾਰੇ ਜਾਣਕਾਰੀ ਦਿੱਤੀ।
ਸਮਾਗਮ ਦਾ ਸੰਚਾਲਨ ਅਧਿਆਪਕਾਂ ਵੀਰਪਾਲ ਕੌਰ ਨੇ ਕੀਤਾ। ਇਸ ਮੌਕੇ ਪਿ੍ਰੰਸੀਪਲ ਸਰੋਜ਼ ਰਾਣੀ, ਸੰਜੀਵ ਕੁਮਾਰ, ਹਰਵਿੰਦਰ ਪਾਲ ਸਿੰਘ, ਖੁਸ਼ਪ੍ਰੀਤ ਕੌਰ, ਮਨੀਸ਼ਾ, ਗੀਤਾ ਰਾਣੀ, ਮੰਜੂ ਰਾਣੀ, ਆਸ਼ੂ, ਕੁਲਦੀਪ ਸਿੰਘ, ਹਰੀਸ਼ ਕੁਮਾਰ, ਪਰਮਜੀਤ ਕੌਰ, ਕੁਲਵੰਤ ਕੌਰ, ਰੁਪਿੰਦਰ ਕੌਰ, ਸਰਬਜੀਤ ਕੌਰ, ਪਰਮਿੰਦਰਜੀਤ, ਪ੍ਰਮੋਦ ਰਾਣੀ ਅਤੇ ਵਿਦਿਆਰਥੀ ਹਾਜ਼ਰ ਸਨ।






