17.1 C
Chandigarh

TODAY NOW NEWS

Friday, March 20, 2026
HomeBREAKING NEWSਅੱਜ ਫਿਰ ਹੋਵੇਗੀ ਵਿਧਾਇਕ ਦਲ ਦੀ ਮੀਟਿੰਗ, ਚੁਣਿਆ ਜਾਵੇਗਾ ਨਵਾਂ ਮੁੱਖ ਮੰਤਰੀ

ਅੱਜ ਫਿਰ ਹੋਵੇਗੀ ਵਿਧਾਇਕ ਦਲ ਦੀ ਮੀਟਿੰਗ, ਚੁਣਿਆ ਜਾਵੇਗਾ ਨਵਾਂ ਮੁੱਖ ਮੰਤਰੀ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੈਪਟਨ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿਧਾਇਕ ਦਲ ਨੇ ਸਰਬਸੰਮਤੀ ਨਾਲ ਅਗਲੇ ਮੁੱਖ ਮੰਤਰੀ ਲਈ ਫ਼ੈਸਲਾ ਲੈਣ ਦੇ ਅਧਿਕਾਰ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ|

ਹਾਈ ਕਮਾਨ ਵੱਲੋਂ ਪੰਜਾਬ ਦੇ ਅਗਲੇ ਮੁੱਖ ਮੰਤਰੀ ਦਾ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ| ਕਾਂਗਰਸੀ ਸੂਤਰਾਂ ਮੁਤਾਬਕ ਅੱਜ ਐਤਵਾਰ ਨੂੰ ਕਾਂਗਰਸ ਵਿਧਾਇਕ ਦਲ ਦੀ ਸਵੇਰੇ 11 ਵਜੇ ਮੁੜ ਮੀਟਿੰਗ ਸੱਦ ਲਈ ਗਈ ਹੈ, ਜਿਸ ‘ਚ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕੀਤਾ ਜਾ ਸਕਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਸੁਨੀਲ ਜਾਖੜ ਦੇ ਨਾਮ ’ਤੇ ਵੀ ਇਤਰਾਜ਼ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਭਲਕੇ ਹੀ ਨਵਾਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਵੀ ਚੁੱਕ ਸਕਦਾ ਹੈ। ਹਾਈ ਕਮਾਨ ਨੇ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਪੰਜਾਬ ਕਾਂਗਰਸ ਅੰਦਰਲੀ ਖਿੱਚੋਤਾਣ ਦੇ ਪੱਕੇ ਹੱਲ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਬਦੀਲ ਕਰਨ ਦੀ ਸਿਆਸੀ ਹਿੰਮਤ ਦਿਖਾਈ ਹੈ|

Today Now News

RELATED ARTICLES
- Advertisment -

POPULAR POSTS