17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੰਯੁਕਤ ਮੋਰਚੇ ਦੇ ਸੱਦੇ ਤੇ ਇਹ ਕਾਲੇ ਕਾਨੂੰਨਾਂ ਰੱਦ ਕਰਵੂਉਣ ਲਈ ਰਾਜਪਾਲ...

ਸੰਯੁਕਤ ਮੋਰਚੇ ਦੇ ਸੱਦੇ ਤੇ ਇਹ ਕਾਲੇ ਕਾਨੂੰਨਾਂ ਰੱਦ ਕਰਵੂਉਣ ਲਈ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤੇ ਗਏ

ਪੂਰੇ ਪੰਜਾਬ ਦੇ ਵਿੱਚ ਜਿਲ੍ਹਾ ਹੈੱਡ ਕੁਆਰਟਰਾਂ ਤੇ ਧਰਨੇ ਦੇਣ ਦੇ ਪ੍ਰੋਗਰਾਮ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜੋ ਅੰਦੋਲਨ ਕਾਲੇ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਲਈ ਪਿਛਲੇ 10 ਮਹੀਨਿਆਂ ਤੋਂ ਪੰਜਾਬ ਤੋਂ ਸ਼ੁਰੂ ਹੋ ਕੇ ਹੁਣ ਦਿੱਲੀ ਦੀਆਂ ਵਰੂਹਾਂ ਤੇ ਸ਼ਾਂਤਮਈ ਤਰੀਕੇ ਨਾਲ ਚੱਲ ਰਿਹਾ ਹੈ ਭਾਵੇਂ ਮੋਦੀ ਸਰਕਾਰ ਦੀਆਂ ਅੰਦਰੋਂ ਚੂਲਾ ਹਿੱਲੀਆਂ ਹੋਈਆਂ ਹਨ ਪਰ ਫਿਰ ਵੀ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਲਈ ਅਤੇ ਘੋਲ ਤਾਰ ਪੀੜੋ ਕਰਨ ਲਈ ਜਿੱਥੇ ਪਹਿਲਾਂ ਟੁਕੜੇ-ਟੁਕੜੇ ਗੈਂਗ ਪਾਕਿਸਤਾਨ ਪੱਖੀ ਅਤੇ ਚੀਨ ਪੱਖੀ ਆਖ ਕੇ ਬਹੁਤ ਕੋਸ਼ਿਸ਼ਾਂ ਕੀਤੀਆਂ ਅਤੇ ਨਾਲ ਹੀ ਕਲੀਨ ਅਪਰੇਸਣ ਕਹਿ ਕੇ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ, ਜੋ ਕਿ ਕੋਈ ਵੀ ਸਫਲ ਨਹੀਂ ਹੋਈ। ਉਸ ਤੋਂ ਬਾਅਦ ਮਜ਼ਦੂਰ ਪੱਤਾ ਖੇਡ ਕੇ ਅਤੇ ਹੁਣ ਬੀ.ਕੇ.ਯੂ. ਮਾਨ ਜਿਸ ਦਾ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਮਾਨ ਸੀ ਉਸ ਜਥੇਬੰਦੀ ਨੂੰ ਸ਼ਿੰਗਾਰ ਕੇ ਘੋਲ ਦੇ ਵਿਰੋਧ ਵਿੱਚ ਅਤੇ ਕਾਲੇ ਕਾਨੂੰਨਾਂ ਦੇ ਹੱਕ ਵਿੱਚ ਖੜਾ ਕਰ ਦਿੱਤਾ ਹੈ ਪਰ ਏ ਸਾਰੇ ਯਤਨ ਸਫਲ ਨਹੀਂ ਹੋਣ ਦਿੱਤੇ ਜਾਣਗੇ। ਅੱਜ ਮਿਤੀ 26-06-2021 ਨੂੰ ਸੰਯੁਕਤ ਮੋਰਚੇ ਦੇ ਸੱਦੇ ਤੇ ਇਹ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤੇ ਜਾਣਗੇ ਉੱਥੇ ਪੂਰੇ ਪੰਜਾਬ ਦੇ ਵਿੱਚ ਜਿਲ੍ਹਾ ਹੈੱਡ ਕੁਆਰਟਰਾਂ ਤੇ ਧਰਨੇ ਦੇਣ ਦੇ ਪ੍ਰੋਗਰਾਮ ਤਹਿਤ ਜਿਲ੍ਹਾ ਮਾਨਸਾ ਦੇ ਡੀ.ਸੀ. ਦਫਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਨੇ ਕਿਹਾ ਇਸੇ ਦਿਨ ਇੰਦਰਾ ਗਾਂਧੀ ਨੇ 1975 ਵਿੱਚ ਐਮਰਜੈਂਸੀ ਐਲਾਨ ਕਰ ਕੇ ਐਮਰਜੈਸੀ ਲਾਗੂ ਕੀਤੀ ਸੀ, ਜੋ ਵੀ ਸਰਕਾਰ ਦੇ ਵਿਚਾਰ ਦੇ ਉਲਟ ਵਿਚਾਰ ਰੱਖਦਾ ਉਸ ਨੂੰ ਦੇਸ ਵਿਰੋਧੀ ਕਹਿ ਕੇ ਜੇਲ੍ਹਾਂ ਵਿੱਚ ਸੁੱਟਿਆ ਗਿਆ। ਧਰਨੇ ਨੂੰ ਮੇਜਰ ਸਿੰਘ ਗੋਬਿੰਦਪੁਰਾ, ਜਸਵਿੰਦਰ ਕੌਰ ਬਹਾਦਰਪੁਰ, ਭਾਨ ਸਿੰਘ ਬਰਨਾਲਾ, ਸਾਧੂ ਸਿੰਘ ਅਲੀਸ਼ੇਰ, ਬਿੰਦਰ ਸਿੰਘ ਝੰਡਾ, ਜਗਸੀਰ ਸਿੰਘ ਜਵਾਹਰਕੇ, ਜੱਗਾ ਸਿੰਘ ਜਟਾਣਾ ਨੇ ਵੀ ਸੰਬੋਧਨ ਕੀਤਾ।

Today Now News

RELATED ARTICLES
- Advertisment -

POPULAR POSTS