16.8 C
Chandigarh

TODAY NOW NEWS

Friday, March 20, 2026
HomeBREAKING NEWSਲਿਬੜਾ ਨੇ ਅਮਰਗੜ੍ਹ ਤੋਂ ਕਾਂਗਰਸੀ ਟਿਕਟ ਦਾ ਦਾਅਵਾ ਠੋਕਿਆ

ਲਿਬੜਾ ਨੇ ਅਮਰਗੜ੍ਹ ਤੋਂ ਕਾਂਗਰਸੀ ਟਿਕਟ ਦਾ ਦਾਅਵਾ ਠੋਕਿਆ


ਖੰਨਾ, 22 ਦਸੰਬਰ (ਪਰਮਜੀਤ ਸਿੰਘ ਧੀਮਾਨ) -ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਟਿਕਟ ਲਈ ਜ਼ੋਰ ਅਜਮਾਈ ਸ਼ੁਰੂ ਕਰ ਦਿੱਤੀ ਹੈ। ਜਿਸ ਤਹਿਤ ਹਲਕਾ ਅਮਰਗੜ੍ਹ ਤੋਂ ਕਾਂਗਰਸ ਦੀ ਟਿਕਟ ਲਈ ਮੌਜੂਦਾ ਇਥੋਂ ਦੇ ਨੇੜਲੇ ਪਿੰਡ ਲਿਬੜਾ ਦੇ ਵਸਨੀਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਤੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਜਨਾਬ ਸਿਤਾਰ ਮੁਹੰਮਦ ਲਿਬੜਾ ਨੇ ਵੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ। ਇਸ ਹਲਕੇ ਦੇ ਮੌਜੂਦਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਹਨ, ਜਿਨ੍ਹਾਂ ਦੇ ਇਸ ਹਲਕੇ ਤੋਂ ਚੋਣ ਨਾ ਲੜਨ ਦੀਆਂ ਅਫ਼ਵਾਹਾਂ ਨੂੰ ਦੇਖਦਿਆਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ। ਸਿਤਾਰ ਮੁਹੰਮਦ ਵਕਫ਼ ਬੋਰਡ ਦੇ ਮੈਂਬਰ ਹੋਣ ਨਾਤੇ ਕਾਂਗਰਸੀ ਵਰਕਰਾਂ ਤੋਂ ਇਲਾਵਾ ਹਲਕੇ ਦੇ ਮੁਸਲਿਮ ਭਾਈਚਾਰੇ ਵਿਚ ਚੰਗਾ ਰਸੂਖ ਰੱਖਦੇ ਹਨ। ਜ਼ਿਕਰਯੋਗ ਹੈ ਕਿ ਇਸ ਹਲਕੇ ਵਿਚ ਵੱਡੀ ਗਿਣਤੀ ਵਿਚ ਮੁਸਲਿਮ ਵੋਟਰ ਹੋਣ ਕਾਰਨ ਜਿੱਤ ਹਾਰ ਦੇ ਫੈਸਲੇ ਵਿਚ ਅਹਿਮ ਭੂਮਿਕਾ ਅਦਾ ਕਰਦੇ ਹਨ

Today Now News

RELATED ARTICLES
- Advertisment -

POPULAR POSTS