17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਲਾਇਸੰਸੀ ਅਸਲਾਚੁੱਕਣ ’ਤੇ ਹੋਵੇਗੀ...

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਲਾਇਸੰਸੀ ਅਸਲਾ
ਚੁੱਕਣ ’ਤੇ ਹੋਵੇਗੀ ਪਾਬੰਦੀ

ਮਾਨਸਾ, 11 ਜਨਵਰੀ: ਗੁਰਜੰਟ ਸਿੰਘ ਬਾਜੇਵਾਲੀਆ /ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਜ਼ਿਲ੍ਹਾ ਮਾਨਸਾ ਵਿਚ ਲਾਇਸੰਸੀ ਅਸਲਾ/ਹਥਿਆਰਾਂ ਨੂੰ ਚੁੱਕਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਹੋਵੇਗੀ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿਚ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮਾਨਸਾ ਵਿਚ ਲਾਇਸੰਸੀ ਅਸਲਾ/ਹਥਿਆਰਾਂ ਨੂੰ ਚੁੱਕਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 9 ਮਾਰਚ, 2022 ਤੱਕ ਲਾਗੂ ਰਹੇਗਾ।

Today Now News

RELATED ARTICLES
- Advertisment -

POPULAR POSTS