
ਬਟਾਲਾ, (ਵਰਿੰਦਰ ਰੰਧਾਵਾ) : ਬੀਤੇ ਕੱਲ੍ਹ ਲੁਧਿਆਣਾ ‘ਚ ਕਾਂਗਰਸੀ ਐੱਮਪੀ ਰਵਨੀਤ ਸਿੰਘ ਬਿੱਟੂ ਦੇ ਹਮਾਇਤੀਆਂ ਵੱਲੋਂ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਦੀ ਕੀਤੀ ਮਾਰਕੁਟਾਈ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਹਲਕਾ ਬਟਾਲਾ ਦੇ ਪ੍ਰਧਾਨ ਵਿਜੇ ਤੇ੍ਹਨ ਦੀ ਅਗਵਾਈ ‘ਚ ਸਰਕਾਰੀ ਹਦਾਇਤਾਂ ਨੂੰ ਮੁੱਖ ਰਖਦਿਆਂ ਗਾਂਧੀ ਚੌਂਕ ‘ਚ ਰਵਨੀਤ ਬਿੱਟੂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰਧਾਨ ਵਿਜੇ ਤੇ੍ਹਨ ਨੇ ਕਿਹਾ ਕਿ ਕਾਂਗਰਸੀ ਹੋਛੇ ਹਥਿਆਰਾਂ ‘ਤੇ ਆ ਗਏ ਹਨ ਤੇ ਲੋਕਾਂ ਦੇ ਜੁਲਮ ਢਾਹ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਲੁਧਿਆਣਾ ‘ਚ ਕਾਂਗਰਸੀਆਂ ਦੀ ਗੁੰਡਾਗਰਦੀ ਸਰਕਾਰ ਦੇ ਮੱਥੇ ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਸਮਰਥਕਾਂ ਵੱਲੋਂ ਕੀਤੀ ਹੁਲੜਬਾਜੀ ਅਤਿ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਲੋਕਾਂ ਦੇ ਲਈ ਸੰਘਰਸ਼ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ‘ਚ ਅਜਿਹੀ ਹੁਲੜਬਾਜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰਕੇ ਸਖ਼ਤ ਕਾਰਵਾਈ ਨਾ ਕੀਤੀ ਤਾਂ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਗਿਆਨੀ ਦਵਿੰਦਰ ਸਿੰਘ ਨਾਗਰਾ ਸੂਬਾ ਮੀਤ ਪ੍ਰਧਾਨ, ਸ਼ਹਿਰੀ ਪ੍ਰਧਾਨ ਸ਼ਮੀ ਕੁਮਾਰ ਸ਼ਰਮਾ, ਸੁਖਚੈਨ ਸਿੰਘ ਮੁੱਖ ਸਲਾਹਕਾਰ, ਭਗਵੰਤ ਸਿੰਘ ਸਿਵਲ ਲਾਈਨ ਸੈਕਟਰੀ, ਪੀਏ ਨਵਜੋਤ ਸਿੰਘ ਆਦਿ ਹਾਜ਼ਰ ਸਨ।






