17.1 C
Chandigarh

TODAY NOW NEWS

Thursday, March 19, 2026
HomeBREAKING NEWSਸ਼੍ਰੀ ਵਿਸ਼ਵਕਰਮਾ ਮੰਦਰ ’ਚ ਭਗਵਾਨ ਸ਼੍ਰੀ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਸਮਾਗਮ 24...

ਸ਼੍ਰੀ ਵਿਸ਼ਵਕਰਮਾ ਮੰਦਰ ’ਚ ਭਗਵਾਨ ਸ਼੍ਰੀ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਸਮਾਗਮ 24 ਅਪ੍ਰੈਲ ਨੂੰ

ਖੰਨਾ, (ਪਰਮਜੀਤ ਸਿੰਘ ਧੀਮਾਨ)- ਸ਼੍ਰੀ ਵਿਸ਼ਵਕਰਮਾ ਐਜ਼ੁਕੇਸ਼ਨਲ ਐਂਡ ਵੈਲਫੇਅਰ ਸਭਾ ਖੰਨਾ ਦੀ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਦਵਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠਾਂ ਹੋਈ। ਜਿਸ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਭਗਵਾਨ ਸ਼੍ਰੀ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ 24 ਅਪ੍ਰੈਲ ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ।

ਇਸ ਵਾਰ ਸਮਾਗਮ ਦੌਰਾਨ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਆਰਗੇਨਾਈਜ਼ੇਸ਼ਨ ਖੰਨਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ ਦੇ ਸਪੁੱਤਰ ਤੇ ਖੰਨਾ ਹਲਕੇ ਦੇ ਨਵ-ਨਿਯੁਕਤ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਮੂੁਹ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਝੰਡੇ ਦੀ ਰਸਮ ਸਭਾ ਦੇ ਸਰਪ੍ਰਸਤ ਸੁਖਦੇਵ ਸਿੰਘ ਕਲਸੀ ਦੀ ਅਗਵਾਈ ਹੇਠਾਂ ਸਮੂਹ ਮੈੋਂਬਰਾਨ ਅਦਾ ਕਰਨਗੇ। ਸਮਾਗਮ ਦੌਰਾਨ ਮੰਦਰ ਦੇ ਪੁਜਾਰੀ ਵੱਲੋਂ ਮੂੁਰਤੀ ਇਸ਼ਨਾਨ ਉਪਰੰਤ ਹਵਨ ਯੱਗ ਕਰਵਾਇਆ ਜਾਵੇਗਾ ਅਤੇ ਬਾਬਾ ਜੀ ਦਾ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਸੁਖਦੇਵ ਸਿੰਘ ਕਲਸੀ, ਹਰਜੀਤ ਸਿੰਘ ਸੋਹਲ, ਹਰਮੇਸ਼ ਲੋਟੇ, ਆਦਰਸ਼ ਕੁਮਾਰ ਭੇਲੇ, ਪ੍ਰਕਾਸ਼ ਧੀਮਾਨ, ਨਰਿੰਦਰ ਸਿੰਘ ਲੋਟੇ, ਜਸਵਿੰਦਰ ਸਿੰਘ ਜੰਡੂ, ਗੁਰਚਰਨ ਸਿੰਘ ਵਿਰਦੀ, ਪੂੁਰਨ ਸਿੰਘ ਲੋਟੇ, ਪੱਪੂ ਭੌਡੇ, ਨਰਿੰਦਰ ਮਾਨ ਅਤੇ ਪਰਮਜੀਤ ਸਿੰਘ ਧੀਮਾਨ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS