17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਲਾਟਰੀ ਵਿਭਾਗ ਦੀ ਟੀਮ ਵੱਲੋਂ ਪਠਾਨਕੋਟ 'ਚ ਅਚਨਚੇਤ ਛਾਪੇਮਾਰੀ

ਲਾਟਰੀ ਵਿਭਾਗ ਦੀ ਟੀਮ ਵੱਲੋਂ ਪਠਾਨਕੋਟ ‘ਚ ਅਚਨਚੇਤ ਛਾਪੇਮਾਰੀ

ਚੰਡੀਗੜ੍ਹ, 27 ਅਕਤੂਬਰ

ਪੰਜਾਬ ਵਿੱਚ ਗ਼ੈਰਕਾਨੂੰਨੀ ਲਾਟਰੀਆਂ/ਪਰਚੀਆਂ/ਦੜਾ-ਸੱਟਾ ਆਦਿ ਦੇ ਕਾਰੋਬਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਡਾਇਰੈਕਟੋਰੇਟ ਆਫ਼ ਪੰਜਾਬ ਰਾਜ ਲਾਟਰੀਜ਼ ਵੱਲੋਂ ਪਠਾਨਕੋਟ ਸ਼ਹਿਰ’ ਚ ਛਾਪੇਮਾਰੀ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਗਠਿਤ ਟੀਮ ਨੇ ਪਠਾਨਕੋਟ ਸ਼ਹਿਰ ‘ਚ ਛਾਪੇਮਾਰੀ ਦੌਰਾਨ ਵੱਖ-ਵੱਖ ਲਾਟਰੀ ਸਟਾਲਾਂ ‘ਤੇ ਦਸਤਾਵੇਜ਼ਾਂ ਦੀ ਚੈਕਿੰਗ ਕੀਤੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲਾਟਰੀ ਦੀ ਆੜ ਵਿੱਚ ਕੋਈ ਗ਼ੈਰਕਾਨੂੰਨੀ ਕਾਰੋਬਾਰ ਤਾਂ ਨਹੀਂ ਚਲਾਇਆ ਜਾ ਰਿਹਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮੂਹ ਲਾਟਰੀ ਵਿਕਰੇਤਾਵਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਜੇ ਕੋਈ ਵਿਅਕਤੀ ਗ਼ੈਰ-ਕਾਨੂੰਨੀ ਲਾਟਰੀ/ਦੜਾ-ਸੱਟਾ ਅਤੇ ਪਰਚੀ ਦਾ ਕਾਰੋਬਾਰ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਭਾਰਤੀ ਦੰਡ ਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਅਤੇ ਲਾਟਰੀ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਕਿਹਾ ਕਿ ਗ਼ੈਰਕਾਨੂੰਨੀ ਲਾਟਰੀ ਦੇ ਕਾਰੋਬਾਰ ਨੂੰ ਰੋਕਣ ਲਈ ਭਵਿੱਖ ਵਿੱਚ ਵੀ ਅਚਨਚੇਤੀ ਛਾਪੇਮਾਰੀ ਜਾਰੀ ਰਹੇਗੀ।

Today Now News

RELATED ARTICLES
- Advertisment -

POPULAR POSTS