ਐਸ.ਏ.ਐਸ.ਨਗਰ, 9ਜੁਲਾਈ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਅਤੇ ਬੁਲਾਰੇ ਮਨਜੀਤ ਸਿੰਘ ਭੋਮਾ ਨੇ ਭਾਰਤ ਸਰਕਾਰ ਵੱਲੋਂ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਗੀਤ “ਰਿਹਾਈ” ਉੱਤੇ ਪਾਬੰਦੀ ਲਗਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਕੰਵਰ ਗਰੇਵਾਲ ਦੇ ਇਸ ਗੀਤ ਵਿੱਚ ਪਾਬੰਦੀ ਲਗਾਉਣ ਵਾਲੀ ਕੋਈ ਗੱਲ ਨਹੀਂ ਹੈ ਸਗੋਂ ਇਹ ਗੀਤ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆਂ ਹੋਇਆਂ ਹੈ। ਉਹਨਾਂ ਕਿਹਾ ਕਿ ਇਸ ਗੀਤ ਰਾਹੀਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਅਵਾਜ਼ ਬੁਲੰਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹ ਪਹਿਲਾਂ ਮਾਮਲਾ ਨਹੀਂ ਜਦੋਂ ਭਾਰਤ ਸਰਕਾਰ ਦੇ ਇਤਰਾਜ਼ ਤੋਂ ਬਾਅਦ ਯੂ-ਟਿਊਬ ਵੱਲੋਂ ਪੰਜਾਬੀ ਗਾਇਕਾਂ ਦੇ ਗੀਤਾਂ ਨੂੰ ਭਾਰਤ ਵਿੱਚ ਲੋਕਾਂ ਦੀ ਪਹੁੰਚ ਤੋਂ ਦੂਰ ਕੀਤਾ ਗਿਆ ਹੈ ਇਸ ਤੋਂ ਪਹਿਲਾਂ ਵੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਗੀਤ ਐਸਵਾਈਐਲ ਤੋ ਪਾਬੰਦੀ ਲਗਾਈ ਗਈ ਸੀ। ਮਨਜੀਤ ਸਿੰਘ ਭੋਮਾ ਨੇ ਕੇਂਦਰ ਸਰਕਾਰ ਵੱਲੋਂ ਮੰਗ ਕੀਤੀ ਹੈ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਆਪਣਾ ਫੈਸਲਾ ਵਾਪਸ ਲਵੇ ਅਤੇ ਕੰਵਰ ਗਰੇਵਾਲ ਦੇ ਗੀਤ”ਰਿਹਾਈ”ਅਤੇ ਲੱਗੀ ਪਾਬੰਦੀ ਨੂੰ ਹਟਾਇਆ ਜਾਵੇ।




