ਪੀੜਿਤ ਪਰਿਵਾਰ ਤੇ ਹਮਲਾ ਕਰਨ ਵਾਲੇ ਮੁਲਾਜ਼ਿਮ ਨੇ ਕੁਝ ਸਮਾਂ ਪਹਿਲਾਂ ਇਸ ਪਰਿਵਾਰ ਦੀ ਲੜਕੀ ਨਾਲ ਕੀਤਾ ਸੀ ਜ਼ਬਰ ਜ਼ਿਨਾਹ ਅਤੇ ਜਮਾਨਤ ਤੇ ਆਇਆ ਸੀ ਬਾਹਰ

ਲੁਧਿਆਣਾ (ਬਿਊਰੋ) : ਸਥਾਨਿਕ ਮੁਹੱਲਾ ਫਤਹਿ ਗੰਜ ਵਿੱਚ ਰਹਿੰਦੇ ਇੱਕ ਪਰਿਵਾਰ ਤੇ ਕੁਝ ਨੌਜਵਾਨਾਂ ਵੱਲੋਂ ਕਾਤੀਲਾਣਾ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ । ਪੀੜਿਤ ਪਰਿਵਾਰ ਤੇ ਹਮਲਾ ਕਰਨ ਵਾਲੇ ਮੁਲਾਜ਼ਿਮ ਨੇ ਕੁਝ ਸਮਾਂ ਪਹਿਲਾਂ ਇਸ ਪਰਿਵਾਰ ਦੀ ਲੜਕੀ ਨਾਲ ਕੀਤਾ ਸੀ ਜ਼ਬਰ ਜ਼ਿਨਾਹ ਅਤੇ ਜਮਾਨਤ ਆਇਆ ਸੀ ਤੇ ਬਾਦਲ ਲੈਣ ਦੀ ਨੀਅਤ ਨਾਲ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਜਬਰ ਜਨਾਹ ਪੀੜਤ ਲੜਕੀ ਦੇ ਪਰਿਵਾਰ ਉਪਰ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਹਮਲੇ ਦੇ ਦੌਰਾਨ ਦੋ ਨੌਜਵਾਨ ਜ਼ਖਮੀ ਹੋ ਗਏ। ਲੋਕਾਂ ਨੂੰ ਇਕੱਠੇ ਹੁੰਦੇ ਦੇਖ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਕੰਟਰੋਲ ਰੂਮ ਤੇ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਵੀ ਜਦ ਪੁਲਿਸ ਅੱਧੇ ਘੰਟੇ ਤੱਕ ਵੀ ਮੌਕੇ ਤੇ ਨਾ ਪਹੁੰਚੀ ਤਾਂ ਗੁੱਸੇ ਵਿੱਚ ਆਏ ਇਲਾਕਾ ਵਾਸੀਆਂ ਨੇ ਪੁਲਿਸ ਦੇ ਖਿਲਾਫ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।
ਅਗਸਤ ਮਹੀਨੇ ਫਤਹਿਗੰਜ ਇਲਾਕੇ ਦੀ ਰਹਿਣ ਵਾਲੀ ਇਕ ਮੁਟਿਆਰ ਨੂੰ ਕੁਝ ਨੌਜਵਾਨਾਂ ਨੇ ਕਮਰੇ ਵਿੱਚ ਲਿਜਾ ਕੇ ਹਵਸ ਦਾ ਸ਼ਿਕਾਰ ਬਣਾਇਆ। ਲੜਕੀ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਅਤੇ ਕੁਝ ਨੌਜਵਾਨਾਂ ਨੂੰ ਗ੍ਰਿਫਤਾਰ ਵੀ ਕਰ ਲਿਆ।
ਮਨ ਵਿੱਚ ਰੰਜਿਸ਼ ਰੱਖੀ ਬੈਠਾ ਇਕ ਨੌਜਵਾਨ ਜ਼ਮਾਨਤ ਤੇ ਬਾਹਰ ਆਇਆ ਤਾਂ ਉਸ ਨੇ ਸੋਮਵਾਰ ਦੇਰ ਰਾਤ ਆਪਣੇ ਅੱਧਾ ਦਰਜਨ ਸਾਥੀਆਂ ਨਾਲ ਮਿਲ ਕੇ ਪੀੜਤਾ ਦੇ ਪਰਿਵਾਰ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਪਰਿਵਾਰ ਦੇ ਇੱਕ ਨੌਜਵਾਨ ਸਮੇਤ ਗੁਆਂਢ ਵਿਚ ਰਹਿਣ ਵਾਲਾ ਇਕ ਹੋਰ ਨੌਜਵਾਨ ਜ਼ਖਮੀ ਹੋ ਗਿਆ।ਲੋਕਾਂ ਨੂੰ ਇਕੱਠੇ ਹੁੰਦਿਆਂ ਦੇਖ ਮੁਲਜ਼ਮ ਹਥਿਆਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡਵੀਜ਼ਨ ਨੰਬਰ ਦੋ ਅਤੇ ਥਾਣਾ ਡਵੀਜ਼ਨ ਨੰਬਰ ਤਿੱਨ ਦੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਤੇ ਪਰਿਵਾਰਕ ਮੈਂਬਰਾਂ ਨੂੰ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਦਿੱਤਾ।






