16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਐਮ,ਐਲ,ਏ, ਨਾਜ਼ਰ ਸਿੰਘ ਮਾਨਸ਼ਾਹੀਆ ਦੀ ਰਿਹਾਇਸ਼ ਦਾ ਘਿਰਾਓ ਕੀਤਾ ਤੇ ਧਰਨਾ ਦਿੱਤਾ...

ਐਮ,ਐਲ,ਏ, ਨਾਜ਼ਰ ਸਿੰਘ ਮਾਨਸ਼ਾਹੀਆ ਦੀ ਰਿਹਾਇਸ਼ ਦਾ ਘਿਰਾਓ ਕੀਤਾ ਤੇ ਧਰਨਾ ਦਿੱਤਾ ਗਿਆ

ਮਾਨਸਾ 14 ਅਗਸਤ ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮਾਨਸਾ ਵੱਲੋਂ ਐਮ.ਐਲ.ਏ. ਨਾਜਰ ਸਿੰਘ ਮਾਨਸ਼ਾਹੀਆ ਦੀ ਰਿਹਾਇਸ਼ ਦਾ ਘਿਰਾਓ ਕੀਤਾ ਤੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਅਲੀਸ਼ੇਰ, ਕਰਮਜੀਤ ਸਿੰਘ ਤਾਮਕੋਟ ਅਤੇ ਗੁਰਪ੍ਰੀਤ ਸਿੰਘ ਦਲੇਲਵਾਲਾ ਨੇ ਕਿਹਾ ਕਿ ਮੌਜੂਦਾ ਸਰਕਾਰ ਪੁਰਾਣੀ ਪੈਨਸ਼ਨ ਦੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ ਤੇ 2004 ਤੋਂ ਬਾਅਦ ਭਰਤੀ ਮੁਲਾਜਮਾਂ ਨਾਲ ਧ੍ਰੋਹ ਕਮਾ ਰਹੀ ਹੈ। ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਜੋ ਵਫਾ ਨਹੀਂ ਹੋਇਆ। ਨਰਿੰਦਰ ਸਿੰਘ ਮਾਖਾ ਤੇ ਧਰਮਿੰਦਰ ਸਿੰਘ ਨੇ ਸਰਕਾਰ ਦੇ ਮਾਰੂ ਫੈਸਲਿਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬੇਅੰਤ ਸਿੰਘ, ਗੁਰਤੇਜ ਸਿੰਘ ਤੇ ਸੁਖਦੀਪ ਸਿੰਘ ਆਗੂਆਂ ਨੇ ਕਿਹਾ ਕਿ ਮੌਜੂਦਾ ਵਿਧਾਇਕ ਕਈ-ਕਈ ਪੈਨਸ਼ਨਾਂ ਲੈ ਰਹੇ ਹਨ ਪਰ ਮੁਲਾਜਮਾਂ ਲਈ ਇੱਕ ਪੈਨਸ਼ਨ ਤੋਂ ਵੀ ਸਰਕਾਰ ਇਨਕਾਰੀ ਹੋ ਚੁੱਕੀ ਹੈ ਜੋ ਕਿ ਸਰਾਸਰ ਬੇਇਨਸਾਫੀ ਹੈ। ਇਸ ਮੌਕੇ ਵਿਧਾਇਕ ਨੇ ਆਪ ਧਰਨੇ ਵਿੱਚ ਹਾਜਰ ਹੋ ਕੇ ਇਸ ਮੰਗ ਨੂੰ ਅਗਾਮੀ ਸ਼ੈਸ਼ਨ ਵਿੱਚ ਉਠਾਉਣ ਦਾ ਵਾਅਦਾ ਕੀਤਾ ਅਤੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਲਖਵਿੰਦਰ ਸਿੰਘ ਚਮਕੌਰ ਸਿੰਘ, ਬਲਵੰਤ ਸਿੰਘ, ਗੁਰਜੰਟ ਸਿੰਘ, ਤਰਪਿੰਦਰ ਸਿੰਘ, ਬਲਜਿੰਦਰ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ, ਕਰਨਪਾਲ ਸਿੰਘ, ਨਵੀਨ ਕੁਮਾਰ, ਪਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਦੀਪ ਬਰਨਾਲਾ, ਹਰਿੰਦਰਪਾਲ, ਗੁਰਬਚਨ ਸਿੰਘ, ਸੁਖਪਾਲ ਸਿੰਘ, ਰਣਜੀਤ ਸਿੰਘ, ਜਸਵਿੰਦਰ ਕੁਮਾਰ, ਗੁਰਵਿੰਦਰ ਸਿੰਘ, ਸੰਦੀਪ, ਹਰਪ੍ਰੀਤ ਸਿੰਘ, ਅਮਨਦੀਪ ਕੌਰ, ਜਸਵੰਤ ਕੌਰ, ਅਮਨਪ੍ਰੀਤ ਕੌਰ, ਜਤਿੰਦਰ ਕੌਰ, ਵਿਨੋਦ ਕੁਮਾਰ, ਮਨੋਜ ਕੁਮਾਰ, ਰਾਜੇਸ਼ ਕੁਮਾਰ, ਸੰਦੀਪ ਸਿੰਗਲਾ, ਵੀਰਪੀਲ ਸਿੰਘ, ਗੁਰਵਿੰਦਰਪਾਲ ਸਿੰਘ, ਰਾਜੇਸ਼ ਕੁਮਾਰ ਅਤੇ ਸੁਖਜਿੰਦਰ ਕੁਮਾਰ ਆਦਿ ਆਗੂਆਂ ਨੇ ਹਾਜਰੀ ਭਰੀ।

Today Now News

RELATED ARTICLES
- Advertisment -

POPULAR POSTS