ਨਾਭਾ ਦੇ ਪਿੰਡ ਖੇੜੀ ਜੱਟਾਂ ਦੇ ਨੌਜਵਾਨ ਨਵਜੋਤ ਸਿੰਘ ਦੀ ਸਿੰਘੁ ਬਾਰਡਰ ਤੇ ਦਿਲ ਦੇ ਦੌਰੇ ਨਾਲ ਮੌਤ ਹੋਈ ਸੀ

ਨਾਭਾ (ਸੁਖਚੈਨ ਲੁਬਾਣਾ) : ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ‘ਤੇ ਪਿਛਲੇ ਤਿੰਨ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ। ਬੀਤੇ ਦਿਨੀਂ ਨਾਭਾ ਬਲਾਕ ਦੇ ਪਿੰਡ ਖੇੜੀ ਜੱਟਾਂ ਦੇ 18 ਸਾਲਾ ਨੌਜਵਾਨ ਨਵਜੋਤ ਸਿੰਘ ਸਿੰਘੋ ਬਾਰਡਰ ਤੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਅੱਜ ਨਵਜੋਤ ਸਿੰਘ ਦੇ ਘਰ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ।
ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਤੇ ਅਕਾਲੀਆਂ ਤੇ ਸ਼ਬਦੀ ਹਮਲੇ ਕੀਤੇ। ਮਹਾਰਾਣੀ ਪ੍ਰਨੀਤ ਕੌਰ ਨਾਲ ਪ੍ਰੈੱਸ ਨਾਲ ਗੱਲ ਕਰਦੇ ਹੋਏ ਕਿਹਾ ਕਿ ਨਵਜੋਤ ਸਿੰਘ ਦੀ ਮੌਤ ਤੇ ਬਹੁਤ ਦੁੱਖ ਹੋਇਆ ਕਿਉਂਕਿ ਉਸ ਦੀ ਉਮਰ ਅਜੇ ਮਹਿਜ਼ 18 ਸਾਲ ਸੀ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਨਵਜੋਤ ਆਪਣੇ ਪਰਿਵਾਰ ਦਾ ਇਕਲੌਤਾ ਹੀ ਪੁੱਤ ਸੀ। ਇਸ ਕਰ ਕੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਅਸੀਂ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਆਏ ਹਾਂ ਜੋ ਨਵਜੋਤ ਦੀ ਮੌਤ ਹੋਈ ਹੈ ਉਹ ਬਹੁਤ ਹੀ ਮੰਦਭਾਗੀ ਘਟਨਾ ਹੈ। ਮਹਾਰਾਣੀ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਤਾ ਨਹੀਂ ਅਜੇ ਤਕ ਮੋਦੀ ਸਰਕਾਰ ਕਿਉਂ ਨਹੀਂ ਕਿਸਾਨਾਂ ਦਾ ਕੋਈ ਹੱਲ ਕਰ ਰਹੀ। ਮੋਦੀ ਸਰਕਾਰ ਨੇ ਪੂਰੇ ਭਾਰਤ ਵਿੱਚ ਮੈਂਬਰ ਪਾਰਲੀਮੈਂਟਾਂ ਦੀਆਂ ਫੰਡ ਵੀ ਬੰਦ ਕਰ ਦਿੱਤੇ ਹਨ ਅਸੀਂ ਤਾਂ ਪੁੱਛਿਆ ਸੀ ਕੋਰੋਨਾ ਮਹਾਂਮਾਰੀ ਦੇ ਦੌਰਾਨ ਕਿੱਥੇ ਕਿੱਥੇ ਖਰਚੇ ਹੋਏ ਹਨ ਸਾਨੂੰ ਇਸ ਦੀ ਰਿਪੋਰਟ ਦਿਓ। ਪਰ ਇਸ ਤੇ ਕੋਈ ਜਵਾਬ ਨਹੀਂ ਮਿਲਿਆ ਮੋਦੀ ਸਰਕਾਰ ਗ਼ਰੀਬਾਂ ਨੂੰ ਮਾਰ ਰਹੀ ਹੈ ਅਤੇ ਮਹਿੰਗਾਈ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਪੰਜ ਲੱਖ ਦੀ ਮਾਲੀ ਮਦਦ ਕੀਤੀ ਜਾਵੇਗੀ। ਬਿਕਰਮ ਮਜੀਠੀਆ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬੀਜੇਪੀ ਨਾਲ ਰਲ ਕੇ ਕੰਮ ਕਰਨ ਦੇ ਸਵਾਲ ਤੇ ਮਹਾਰਾਣੀ ਪ੍ਰਨੀਤ ਕੌਰ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਮੈਨੂੰ ਬਹੁਤ ਹਾਸਾ ਆਰ ਹੈ ਕਿ ਜੋ ਪਹਿਲਾਂ ਬੀਜੇਪੀ ਨਾਲ ਹੱਥ ਮਿਲਾ ਕੇ ਕੰਮ ਕਰਦੇ ਰਹੇ ਉਹ ਅਜਿਹੇ ਸਵਾਲ ਚੁੱਕ ਰਹੇ ਹਨ।
ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰੈਸ ਨਾਲ ਗੱਲ ਕਰਦੇ ਹੋਏ ਕਿਹਾ ਕਿ ਜੋ ਪੰਜਾਬ ਦਾ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ ਉਸ ਵਿੱਚ ਵਿਰੋਧੀ ਵਾਕਆਊਟ ਕਰਕੇ ਚਲੇ ਜਾਂਦੇ ਹਨ। ਉਨ੍ਹਾਂ ਨੂੰ ਆਪਣੇ 10 ਸਾਲ ਦੇ ਕੀਤੇ ਹੋਏ ਕੰਮਾਂ ਦਾ ਆਈਨਾ ਦੇਖਦਾ ਰਹਿੰਦਾ ਹੈ। ਇਸ ਕਰ ਕੇ ਉਹ ਬੈਠ ਕੇ ਗੱਲ ਨਹੀਂ ਕਰਦੇ। ਕਾਂਗਰਸ ਪਾਰਟੀ ਕੰਮ ਕਰਦੀ ਹੈ ਗੱਲਾਂ ਨਹੀਂ ਕਰਦੀ ਪਿੱਛੇ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਤੇ ਪਤਾ ਲੱਗਦਾ ਹੈ ਕਿ ਕਾਂਗਰਸ ਨੇ ਪਿਛਲੇ 4 ਸਾਲ ਵਿੱਚ ਕਿੰਨਾ ਵਿਕਾਸ ਕੀਤਾ ਹੈ। 8 ਮਾਰਚ ਨੂੰ ਪੰਜਾਬ ਸਰਕਾਰ ਦੇ ਵੱਲੋਂ ਬਜਟ ਪੇਸ਼ ਕੀਤੇ ਜਾਣ ਤੇ ਧਰਮਸੋਤ ਨੇ ਬੋਲਦਿਆਂ ਕਿਹਾ ਕਿ ਤੇਲ ਦੇਖੋ ਤੇਲ ਦੀ ਧਾਰ ਦੇਖੋ।




