17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ; ਅਪਰਾਧਿਕ ਮਾਮਲਿਆਂ ਨਾਲ ਜੁੜੇ ਉਮੀਦਵਾਰਾਂ ਦੀਆਂ...

ਪੰਜਾਬ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ; ਅਪਰਾਧਿਕ ਮਾਮਲਿਆਂ ਨਾਲ ਜੁੜੇ ਉਮੀਦਵਾਰਾਂ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਵੱਲੋਂ ਇਲਾਕੇ ਵਿੱਚ ਪ੍ਰਚੱਲਤ ਅਖ਼ਬਾਰਾਂ ਵਿੱਚ ਇੱਕ ਘੋਸ਼ਣਾ ਪੱਤਰ ਜਾਰੀ ਕਰ ਕੇ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਵਿਆਪਕ ਪ੍ਰਚਾਰ ਰਾਹੀਂ ਉਮੀਦਵਾਰ ਦੇ ਪਿਛੋਕੜ ਸਬੰਧੀ ਜਾਣਕਾਰੀ ਦੇਣੀ ਹੋਵੇਗੀ।

ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਸਬੰਧਤ ਸਿਆਸੀ ਪਾਰਟੀ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦੀ ਜਾਣਕਾਰੀ ਆਪਣੀ ਵੈੱਬਸਾਈਟ ’ਤੇ ਪਾਉਣ ਲਈ ਪਾਬੰਦ ਹੋਵੇਗੀ।

ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ (ਕੇਂਦਰੀ ਅਤੇ ਰਾਜ ਚੋਣ ਪੱਧਰ ’ਤੇ) ਲਈ ਇਹ ਲਾਜ਼ਮੀ ਹੋਵੇਗਾ ਕਿ ਉਹ ਆਪਣੀ ਵੈੱਬਸਾਈਟ ’ਤੇ ਲੰਬਿਤ ਅਪਰਾਧਿਕ ਕੇਸਾਂ ਵਾਲੇ ਵਿਅਕਤੀਆਂ, ਜਿਨ੍ਹਾਂ ਨੂੰ ਉਮੀਦਵਾਰ ਵਜੋਂ ਚੁਣਿਆ ਗਿਆ ਹੈ, ਦੇ ਕੇਸਾਂ ਸਬੰਧੀ ਪੂਰੀ ਜਾਣਕਾਰੀ ਅਪਲੋਡ ਕਰਨ।

ਰਾਜਨੀਤਕ ਪਾਰਟੀ ਨੂੰ ਇਹ ਵੀ ਸਪੱਸ਼ਟ ਕਰਨਾ ਹੋਵੇਗਾ ਕਿ ਸਾਫ ਸੁਥਰੀ ਦਿੱਖ ਵਾਲਾ ਉਮੀਦਵਾਰ ਚੁਣਨ ਦੀ ਥਾਂ ਅਪਰਾਧਕ ਪਿਛੋਕੜ ਵਾਲਾ ਉਮੀਦਵਾਰ ਕਿਉਂ ਚੁਣਿਆ ਗਿਆ ਅਤੇ ਇਹ ਵੀ ਸਪੱਸ਼ਟ ਕਰਨਾ ਹੋਵੇਗਾ ਕਿ ਚੁਣੇ ਗਏ ਉਮੀਦਵਾਰ ਦੀ ਵਿੱਦਿਅਕ ਯੋਗਤਾ ਅਤੇ ਮੈਰਿਟ ਕੀ ਸੀ, ਜਿਸ ਕਰਕੇ ਉਸ ਨੂੰ ਚੋਣਾਂ ਵਿੱਚ ਉਤਾਰਿਆ ਗਿਆ ਹੈ।

ਜੇ ਕੋਈ ਪਾਰਟੀ ਅਜਿਹੀ ਰਿਪੋਰਟ ਪੇਸ਼ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਇਹ ਮਾਮਲਾ ਅਦਾਲਤ ਦੇ ਹੁਕਮਾਂ ਤੇ ਨਿਰਦੇਸ਼ਾਂ ਦੀ ਉਲੰਘਣਾ ਵਜੋਂ ਸੁਪਰੀਮ ਕੋਰਟ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।

Today Now News

RELATED ARTICLES
- Advertisment -

POPULAR POSTS