17.1 C
Chandigarh

TODAY NOW NEWS

Thursday, March 19, 2026
HomeBREAKING NEWSਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਸਮੇਂ ਦੀ ਲੋੜ -ਸ. ਦਲਜੀਤ ਸਿੰਘ ਗਿੱਲ

ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਸਮੇਂ ਦੀ ਲੋੜ -ਸ. ਦਲਜੀਤ ਸਿੰਘ ਗਿੱਲ

ਭਿੱਖੀਵਿੰਡ, 13 ਫਰਵਰੀ :: ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਭਾਰਤੀ ਜਨਤਾ ਪਾਰਟੀ ਤੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਸ. ਦਲਜੀਤ ਸਿੰਘ ਗਿੱਲ ਅਮਰਕੋਟ ਨੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਅੱਜ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿਚ ਵੱਡੀ ਤਦਾਦ ‘ਚ ਲੋਕ ਸ਼ਾਮਲ ਹੋਏ। ਇਸ ਮੌਕੇ ਸ. ਦਲਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੰਤਵ ਭ੍ਰਿਸ਼ਟਾਚਾਰ ਮੁਕਤ ਪੰਜਾਬ ਦਾ ਨਿਰਮਾਣ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਭ੍ਰਿਸ਼ਟਾਚਾਰ ਅਾਪਣੇ ਪੈਰ ਫੈਲਾ ਰਿਹਾ ਹੈ, ਇਸਤੇ ਰੋਕ ਲਗਾਉਣਾ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਨਾ ਕਦੇ ਆਪ ਰਿਸ਼ਵਤ ਲਈ ਹੈ ਤੇ ਨਾ ਹੀ ਉਹ ਕਿਸੇ ਨੂੰ ਲੈਣ ਦੇਣਗੇ। ਉਨ੍ਹਾਂ ਇਸ ਮੌਕੇ ਇਹ ਵੀ ਦਾਅਵਾ ਕੀਤਾ ਕਿ ਜੇ ਇਕ ਬੰਦਾ ਵੀ ਇਹ ਕਹਿ ਦੇਵੇ ਕਿ ਉਨ੍ਹਾਂ ਦੇ ਘਰੋਂ 100 ਰੁਪਇਆ ਬੇਈਮਾਨੀ ਦਾ ਮਿਲਿਆ ਹੈ ਤਾਂ ਉਹ ਉਸੇ ਪਲ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਆਪਣੇ ਇਲਾਕੇ ‘ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨਵਿਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਇਸ ਮੌਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਇਲਾਕੇ ਦੇ ਵਿਕਾਸ ਸੰਬੰਧੀ ਚਰਚਾ ਵੀ ਕੀਤੀ। ਉਨ੍ਹਾਂ ਕਿਹਾ ਕਿ ਬਾਰਡਰ ਦਾ ਇਲਾਕਾ ਹੋਣ ਕਾਰਨ ਕਈ ਵਾਰ ਇਸ ਇਲਾਕੇ ਨੂੰ ਉਜਾੜੇ ਦਾ ਸਾਹਮਣਾ ਕਰਨਾ ਪਿਆ ਹੈ। ਪਰ ਹੁਣ ਲੋੜ ਹੈ ਵਿਕਾਸ ਵੱਲ ਧਿਆਨ ਦੇਣ ਦੀ ਤੇ ਇਹ ਤਾਂ ਹੀ ਸੰਭਵ ਹੈ ਜਦ ਅਸੀਂ ਇਕਜੁੱਟ ਹੋ ਕੇ ਭ੍ਰਿਸ਼ਟਾਚਾਰ ਤੇ ਨਸ਼ਿਆਂ ‘ਤੇ ਨਕੇਲ ਕਸਾਂਗੇ। ਇਸ ਮੌਕੇ ਭਾਜਪਾ ਦੇ ਆਗੂਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਇਕ ਵੱਡੀ ਸਮੱਸਿਆ ਹੈ। ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਹ ਪਹਿਲ ਦੇ ਆਧਾਰ ‘ਤੇ ਨਸ਼ਾਖੋਰੀ ਵਿਰੁੱਧ ਕੰਮ ਕਰਨਗੇ। ਉਨ੍ਹਾਂ ਨਾਲ ਇਲਾਕੇ ਦੇ ਮੋਹਤਬਰ ਲੋਕ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS