ਇਹ ਚੈੱਕ ਚੈਕ ਟਰੱਸਟ ਦੀ ਜਿਲ੍ਹਾ ਫਿਰੋਜ਼ਪੁਰ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਵੰਡੇ

ਮੱਲਾਂਵਾਲਾ (ਦਵਿੰਦਰ ਸਿੰਘ ਛਾਬੜਾ) : ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਮੱਲਾਂਵਾਲਾ ਅਤੇ ਜ਼ੀਰਾ ਵਿੱਚ ਸਬੰਧਿਤ ਇਲਾਕਿਆਂ ਦੇ 30 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਹ ਚੈਕ ਟਰੱਸਟ ਦੀ ਜਿਲ੍ਹਾ ਫਿਰੋਜ਼ਪੁਰ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਉੁਨ੍ਹਾਂ ਨਾਲ ਆਏ ਟੀਮ ਦੇ ਹੋਰ ਆਹੁਦੇਦਾਰਾਂ ਵੱਲੋਂ ਦਿੱਤੇ ਗਏ। ਇਸ ਮੌਕੇ ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਫਿਰੋਜ਼ਪੁਰ ਦੀ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਅਤੇ ਕੌਮੀ ਪ੍ਰਧਾਨ ਸ: ਜੱਸਾ ਸਿੰਘ ਸੰਧੂ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਕੀਤੇ ਹੋਏ ਹਨ। ਸੰਸਥਾ ਵੱਲੋਂ ਜਿੱਥੇ ਆਰਥਿਕ ਤੌਰ ਤੇ ਕਮਜੋਰ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਉੱਥੇ ਗਰੀਬਾਂ ਲਈ ਮੈਡੀਕਲ ਸੇਵਾ ਅਤੇ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਜਲਦੀ ਹੀ ਚਾਰ ਅਧੁਨਿਕ ਸਹੂਲਤਾਂ ਨਾਲ ਲੈਸ ਲੈਬਾਂ ਵੀ ਜਲਦੀ ਹੀ ਖੋਲੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ, ਬਲਵਿੰਦਰ ਕੌਰ ਲੋਹਕੇ ਪ੍ਰਧਾਨ ਇਸਤਰੀ ਵਿੰਗ ਜੀਰਾ, ਜਗਸੀਰ ਸਿੰਘ,ਵਿਜੇ ਕੁਮਾਰ ਬਹਿਲ ਪ੍ਰਧਾਨ ਮੱਲਾਂਵਾਲਾ,ਬਲਵੰਤ ਸਿੰਘ ਬਰਾੜ, ਰੋਸ਼ਨ ਲਾਲ ਮਨਚੰਦਾ, ਆਸ਼ਾ ਸ਼ਰਮਾ ,ਲਖਵਿੰਦਰ ਸਿੰਘ ਕਰਮੂਵਾਲਾ ਅਤੇ ਪ੍ਰੇਮ ਮਨਚੰਦਾ ਸਮੇਤ ਕਈ ਹੋਰ ਆਹੁਦੇਦਾਰ ਵੀ ਮੋਜੂਦ ਸਨ।





