
ਨਵੀਂ ਦਿੱਲੀ, 27 ਜੁਲਾਈ (ਬਿਉਰੋ )ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ ‘ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ ‘ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰ ਸਕਦੀ ਹੈ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਜਿੱਤ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਇਹ ਪਹਿਲਾ ਦਿੱਲੀ ਦੌਰਾ ਹੈ।





