17.4 C
Chandigarh

TODAY NOW NEWS

Friday, March 20, 2026
HomeBREAKING NEWSਪਿੰਡ ਬੁਰਜ ਹਰੀ ਵਿਖੇ ਮਨਾਇਆ ਗਿਆ ਮਮਤਾ ਦਿਵਸ

ਪਿੰਡ ਬੁਰਜ ਹਰੀ ਵਿਖੇ ਮਨਾਇਆ ਗਿਆ ਮਮਤਾ ਦਿਵਸ


ਮਾਨਸਾ 6 ਅਕਤੂਬਰ (ਗੁਰਜੰਟ ਸਿੰਘ ਬਾਜੇਵਾਲੀਆ): ਪੰਜਾਬ ਸਰਕਾਰ ਦੇ ਨਿਰਦੇਸ਼ ਅਨੁਸਾਰ ਹਰ ਬੁੱਧਵਾਰ ਮਮਤਾ ਦਿਵਸ ਮਨਾਇਆ ਜਾਂਦਾ ਹੈ, ਜਿਸ ਤਹਿਤ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਕੇਵਲ ਸਿੰਘ ਅਤੇ ਗੁਰਜੰਟ ਸਿੰਘ ਮਲੇਰੀਆ ਅਫ਼ਸਰ ਦੀ ਨਿਗਰਾਨੀ ਹੇਠ ਪਿੰਡ ਬੁਰਜ ਹਰੀ ਵਿਖੇ ਮਨਾਇਆ ਗਿਆ।
ਇਸ ਮੌਕੇ ’ਤੇ ਹਾਜ਼ਰ ਗਰਭਵਤੀ ਔਰਤਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇੱਕ ਤੰਦਰੁਸਤ ਗਰਭਵਤੀ ਔਰਤ ਹੀ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ, ਜਿਸ ਲਈ ਟੀਕਾਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜਰੂਰਤ ਹੈ, ਇਸ ਲਈ ਮੌਸਮੀ ਫਲ ਅਤੇ ਮੌਸਮੀ ਸਬਜੀਆਂ ਜਿਵੇਂ ਗਾਜਰ, ਮੂਲੀ, ਸਾਗ, ਪਾਲਕ, ਮੇਥੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਗੁੜ, ਪੁੰਗਰੀਆਂ ਦਾਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਸਤੇ ਮੌਸਮੀ ਫਲਾਂ ਦੀ ਵੀ ਵਧੇਰੇ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ ਸਿਰ ਮਾਹਿਰ ਡਾਕਟਰਾਂ ਦੀ ਸਲਾਹ ਨਾਲ ਸਰੀਰਕ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਸਮੇਂ ਸਿਰ ਤਕਲੀਫ ਦਾ ਪਤਾ ਲੱਗਣ ’ਤੇ ਇਲਾਜ ਕਰਵਾ ਕੇ, ਤੰਦਰੁਸਤ ਬੱਚੇ ਨੂੰ ਜਨਮ ਦਿੱਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਕਰੋਨਾ ਦੀ ਤੀਸਰੀ ਲਹਿਰ ਨੂੰ ਦੇਖਦਿਆਂ ਸਾਰੀਆਂ ਗਰਭਵਤੀ ਔਰਤਾਂ, ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਔਰਤਾਂ ਨੂੰ ਕਰੋਨਾ ਦੀ ਵੈਕਸੀਨ ਲਗਵਾਉਣ ਚਾਹੀਦੀ ਹੈ।

Today Now News

RELATED ARTICLES
- Advertisment -

POPULAR POSTS